20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

'ਸਵੱਛਤਾ ਹੀ ਸੇਵਾ' ਮੁਹਿੰਮ ਦੀ ਨੂਰਪੁਰ ਬੇਦੀ ਤੋਂ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 22-09-2025
ਨੂਰਪੁਰ ਬੇਦੀ,21 ਸਤੰਬਰ (ਢੀਂਡਸਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਦੀ ਨੂਰਪੁਰ ਬੇਦੀ ਬਲਾਕ ਵਿਚ ਸ਼ੁਰੂਆਤ ਕੀਤੀ ਗਈ | ਇਸ ਦੀ ਸ਼ੁਰੂਆਤ ਕਰਨ ਮੌਕੇ 'ਤੇ ਸਬ ਡਿਵੀਜ਼ਨ ਨੂਰਪੁਰ ਬੇਦੀ ਦੇ ਐਸ.ਡੀ.ਈ. ਰਾਜਿੰਦਰ ਕੁਮਾਰ ਸਚਦੇਵਾ ਨੇ ਆਪਣੇ ਅਧੀਨ ਆਉਣ ਵਾਲੇ ਕਰਮਚਾਰੀਆਂ ਨੂੰ ਯੋਗ ਦਿਸ਼ਾ-ਨਿਰਦੇਸ਼ ਦਿੱਤੇ ਕਿ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣ ਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਫ਼ ਪਾਣੀ ਤੇ ਭੋਜਨ ਲਵਾਗੇ ਤਾਂ ਕਾਫ਼ੀ ਬਿਮਾਰੀਆਂ ਤੋਂ ਸਾਡਾ ਬਚਾਵ ਹੋ ਜਾਵੇਗਾ | ਇਸ ਮੌਕੇ ਉਨਾ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਹਿੱਸਾ ਜ਼ਰੂਰ ਬਣਨ | ਇਸ ਮੌਕੇ 'ਤੇ ਬਲਾਕ ਕੋਆਡੀਨੇਟਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੱਛਰਾਂ ਦੀ ਰੋਕਥਾਮ ਲਈ ਸਿਹਤ ਤੇ ਪਸ਼ੂ ਪਾਲਣ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣ-ਡਾ... ਅਗਲੀ ਖ਼ਬਰ ਪਰਿਆਸ ਕਲਾ ਮੰਚ ਵਲੋਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ <br/>
Ad Position 24