09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਮਰਹੂਮ ਨਰਿੰਦਰ ਸਿੰਘ ਸਿੱਟਾ ਦੀ ਯਾਦ 'ਚ ਕਿ੍ਕੇਟ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 23-09-2025
ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਇਲਾਕੇ ਦੀ ਪ੍ਰਸਿੱਧ ਸ਼ਖ਼ਸੀਅਤ ਮਰਹੂਮ ਐਡਵੋਕੇਟ ਨਰਿੰਦਰ ਸਿੰਘ ਸਿੱਟਾ ਦੀ ਯਾਦ 'ਚ ਪਿੰਡ ਮਾਜਰੀ ਠੇਕੇਦਾਰਾਂ ਵਿਖੇ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ | ਇਸ ਰੋਮਾਂਚਕ ਟੂਰਨਾਮੈਂਟ ਵਿਚ ਇਲਾਕੇ ਦੀਆਂ ਕੁੱਲ 16 ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲੇ ਵਿਚ ਫੂਲ ਖੁਰਦ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਗਰੋੜ ਦੀ ਟੀਮ ਦੂਜੇ ਸਥਾਨ 'ਤੇ ਰਹੀ | ਵਿਜੇਤਾ ਫੂਲ ਖੁਰਦ ਟੀਮ ਨੂੰ 21 ਹਜ਼ਾਰ ਰੁਪਏ ਨਗਦ ਅਤੇ 11 ਛੱਤ ਵਾਲੇ ਪੱਖੇ ਇਨਾਮ ਵਜੋਂ ਦਿੱਤੇ ਗਏ, ਜਦਕਿ ਦੂਜੇ ਸਥਾਨ ਪ੍ਰਾਪਤ ਕਰਨ ਵਾਲੀ ਮਗਰੋੜ ਟੀਮ ਨੂੰ 11 ਹਜ਼ਾਰ ਰੁਪਏ ਨਗਦ ਇਨਾਮ ਦਿੱਤਾ ਗਿਆ | ਇਨਾਮਾਂ ਦੀ ਵੰਡ ਮਰਹੂਮ ਨਰਿੰਦਰ ਸਿੰਘ ਸਿੱਟਾ ਦੇ ਪੁੱਤਰ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਵਕੀਲ ਸਿਮਰਨ ਸਿੰਘ ਸਿੱਟਾ ਵਲੋਂ ਕੀਤੀ ਗਈ | ਸਿਮਰਨ ਸਿੰਘ ਸਿੱਟਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਹਮੇਸ਼ਾ ਖੇਡਾਂ ਅਤੇ ਸਮਾਜਿਕ ਕਾਰਜਾਂ ਲਈ ਉਤਸ਼ਾਹੀ ਰਹਿੰਦੇ ਸਨ ਤੇ ਖੇਡਾਂ ਜ਼ਰੀਏ ਹੀ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਦੀ ਪ੍ਰੇਰਣਾ ਮਿਲਦੀ ਹੈ | ਉਹਨਾਂ ਕਿਹਾ ਕਿ ਇਸ ਟੂਰਨਾਮੈਂਟ ਨੂੰ ਆਉਣ ਵਾਲੇ ਸਾਲਾਂ ਵਿਚ ਹੋਰ ਵੱਡੇ ਪੱਧਰ 'ਤੇ ਕਰਵਾਉਣ ਦਾ ਯਤਨ ਕੀਤਾ ਜਾਵੇਗਾ | ਇਸ ਮੌਕੇ ਪਿੰਡ ਦੇ ਸਰਪੰਚ ਜਸਵੀਰ ਸਿੰਘ, ਜਗੀਰ ਸਿੰਘ, ਆਕਾਸ਼ਦੀਪ ਸਿੰਘ ਅਤੇ ਇਲਾਕੇ ਦੀਆਂ ਕਈ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਲਮਗੜ੍ਹ ਮੰਦਵਾੜਾ ਖੇਤਰ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਤੋਂ ਇਲਾਕਾ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਖੈਰਾਬਾਦ ਤੋਂ ਛੋਟਾ, ਵੱਡਾ ਫੂਲ ਨੂੰ ਜਾਣ ਵਾਲੀ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ
Ad Position 24