ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਗੁਰੂਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਰੂਪਨਗਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਨੂੰ 31,000 ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਰਾਸ਼ੀ ਰਾਹੀਂ ਜ਼ਰੂਰਤਮੰਦ ਲੋਕਾਂ ਲਈ ਲੋੜ ਅਨੁਸਾਰ ਸਾਮਾਨ ਭੇਜਿਆ ਜਾਵੇਗਾ | ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 51,000 ਦੀ ਰਕਮ ਦਿੱਤੀ ਜਾ ਚੁੱਕੀ ਹੈ | ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਹੜ੍ਹ ਕਾਰਨ ਲੋਕ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਇਹ ਸੇਵਾ ਮਨੁੱਖਤਾ ਦੇ ਫ਼ਰਜ਼ ਵਜੋਂ ਨਿਭਾਈ ਜਾ ਰਹੀ ਹੈ | ਇਸ ਮੌਕੇ ਅਸ਼ਵਨੀ ਸ਼ਰਮਾ, ਗੁਰਬਚਨ ਸਿੰਘ ਸੋਢੀ, ਸੁਰਿੰਦਰ ਸਿੰਘ ਸਿੱਧੂ, ਬਲਵਿੰਦਰ ਸਿੰਘ ਸੋਲਖੀਆਂ, ਮਨਜਿੰਦਰ ਸਿੰਘ ਮਨੀ, ਚਰਨਜੀਤ ਸਿੰਘ ਚੰਨੀ, ਇੰਦਰਜੀਤ ਸਿੰਘ ਗੰਧੋ ਤੇ ਗੁਰਪ੍ਰੀਤ ਸਿੰਘ ਨਾਗਰਾ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਅਗਲੇ ਸਮੇਂ ਵਿਚ ਵੀ ਜ਼ਰੂਰਤ ਅਨੁਸਾਰ ਹੜ੍ਹ ਪੀੜਤ ਪਰਿਵਾਰਾਂ ਲਈ ਸਹਾਇਤਾ ਜਾਰੀ ਰਹੇਗੀ |