10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹਿਮਾਲਿਆ ਸਕੂਲ ਮੁਜਾਫਤ ਦੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ਼ ਮੈਂਬਰਾਂ ਨੇ ਕੀਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ

Ad Position 21
No active advertisement
ਅਜੀਤ ਡੈਸਕ 23-09-2025
ਬੇਲਾ, 22 ਸਤੰਬਰ (ਮਨਜੀਤ ਸਿੰਘ ਸੈਣੀ)-ਹਿਮਾਲਿਆ ਸੀਨੀਅਰ ਸਕੈਂਡਰੀ ਸਕੂਲ ਮੁਜਾਫ਼ਤ ਰੋਪੜ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਮਾਪਿਆਂ ਦਾ ਜਥਾ ਬੀਤੇ ਦਿਨੀਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਸੰਬੰਧੀ ਪਿ੍ੰਸੀਪਲ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਦੇ 35 ਮੈਂਬਰਾਂ ਦੇ ਜਥੇ ਨੇ ਗੁਰਦੁਆਰਾ ਰਿਸ਼ੀਕੇਸ਼, ਰੁਦਰ ਪ੍ਰਯਾਗ, ਕਰਨ ਪ੍ਰਯਾਗ, ਸ੍ਰੀਨਗਰ, ਜੋਸ਼ੀ ਮੱਠ, ਗੋਬਿੰਦ ਘਾਟ, ਗੋਬਿੰਦ ਧਾਮ ਹੁੰਦੇ ਹੋਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਏ | ਇਸ ਤੋਂ ਪਹਿਲਾਂ ਜਥੇ ਦੇ ਮੈਂਬਰਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਦਰਬਾਰ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਜਾਪ ਕੀਰਤਨ ਸਰਵਣ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇੱਥੇ ਜ਼ਿਕਰਯੋਗ ਹੈ ਕਿ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਲੋਂ ਹਰ ਸਾਲ ਸਤੰਬਰ ਮਹੀਨੇ ਵਿਚ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਤੇ ਮਾਪਿਆਂ ਨੂੰ ਇਹ ਯਾਤਰਾ ਬਿਲਕੁਲ ਮੁਫ਼ਤ ਕਰਵਾਈ ਜਾਂਦੀ ਹੈ | ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਅਤੇ ਕੁਦਰਤ ਨਾਲ ਜੋੜਨਾ ਵੀ ਹੈ | ਵਿਦਿਆਰਥੀ ਪੂਰੇ ਅਨੁਸ਼ਾਸਨ ਵਿਚ ਬਿਨਾਂ ਕੋਈ ਪ੍ਰਦੂਸ਼ਣ ਫੈਲਾਇਆ ਕੁਦਰਤ ਦਾ ਆਨੰਦ ਮਾਨਣਾ ਸਿੱਖਦੇ ਹਨ | ਇਸ ਤੋਂ ਇਲਾਵਾ ਤਿੰਨ ਦਿਨਾਂ ਦੀ ਪੈਦਲ ਯਾਤਰਾ ਉਹਨਾਂ ਦੇ ਅੰਦਰ ਹਾਈਕਿੰਗ ਅਤੇ ਟਰੈਕਿੰਗ ਦੀ ਰੁਚੀ ਦੀ ਪੈਦਾ ਕਰਦੀ ਹੈ | ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਵਿਖੇ ਕੀਰਤਨ ਦੀ ਹਾਜ਼ਰੀ ਭਰਨ ਉਪਰੰਤ ਯਾਤਰਾ ਪੈਦਲ ਸ਼ੁਰੂ ਕੀਤੀ ਜਾਂਦੀ ਹੈ, ਇਸ ਤੋਂ ਇਲਾਵਾ ਸ੍ਰੀ ਬਦਰੀਨਾਥ, ਹਰਿਦੁਆਰ, ਦੇਹਰਾਦੂਨ, ਪਾਊਟਾਂ ਸਾਹਿਬ, ਨਾਡਾ ਸਾਹਿਬ ਦੇ ਦਰਸ਼ਨ ਕਰਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸ੍ਰੀ ਚਮਕੌਰ ਸਾਹਿਬ ਵਿਖੇ ਅਰਦਾਸ ਕਰਕੇ ਯਾਤਰਾ ਸਮਾਪਤ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਕਿਸਾਨਾਂ ਦਾ ਹੋਇਆ ਇਕੱਠ ਅਗਲੀ ਖ਼ਬਰ ਪਿੰਡ ਭੱਟੋਂ ਵਿਖੇ ਗ੍ਰਾਮ ਪੰਚਾਇਤ ਨੇ ਸੋਲਰ ਲਾਈਟਾਂ ਲਗਾਈਆਂ
Ad Position 24