ਰੂਪਨਗਰ, 23 ਸਤੰਬਰ (ਸਟਾਫ ਰਿਪੋਰਟਰ)-ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਨਸ਼ਾ ਤਸਕਰਾਂ ਤੇ ਭੈੜੇ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ | ਇਸ ਲੜੀ ਵਿਚ ਪੁਲਿਸ ਨੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚੋਂ ਇੱਕ ਦੇ ਪਾਸੋਂ 9 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ | ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਪੁਲਿਸ ਨੇ ਧਰਮਿੰਦਰ ਵਾਸੀ ਕਿ੍ਸ਼ਨਾ ਨਗਰ ਤੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ | ਇਸ ਤੋਂ ਇਲਾਵਾ, ਥਾਣਾ ਸ਼੍ਰੀ ਚਮਕੌਰ ਸਾਹਿਬ ਵਲੋਂ ਗੁਰਸਾਗਰ ਸਿੰਘ ਅਤੇ ਥਾਣਾ ਸਦਰ ਮੋਰਿੰਡਾ ਵਲੋਂ ਮਨਪ੍ਰੀਤ ਸਿੰਘ ਉਰਫ਼ ਮੰਨਾ ਨੂੰ ਨਸ਼ਾ ਕਰਨ ਦੇ ਆਦੀ ਹੋਣ 'ਤੇ ਗਿ੍ਫ਼ਤਾਰ ਕਰਕੇ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਵੱਖ-ਵੱਖ ਥਾਵਾਂ 'ਤੇ ਸਪੈਸ਼ਲ ਨਾਕਾਬੰਦੀ ਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਐੱਸ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਨਾਲ ਸਹਿਯੋਗ ਕੀਤਾ ਜਾਵੇ ਅਤੇ ਕਿਸੇ ਵੀ ਤਸਕਰੀ ਜਾਂ ਸਮੱਗਲਿੰਗ ਦੀ ਸੂਚਨਾ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ 97791-00200 (ਵਟਸਐਪ ਚੈਟਬੋਟ) 'ਤੇ ਸਾਂਝੀ ਕੀਤੀ ਜਾਵੇ | ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ |
ਨਸ਼ੀਲਾ ਪਾਊਡਰ ਬਰਾਮਦ, ਨਸ਼ੇ ਦੇ ਆਦੀ ਸਮੇਤ 3 ਵਿਅਕਤੀ ਗਿ੍ਫ਼ਤਾਰ <br/>
ਅਜੀਤ ਡੈਸਕ
24-09-2025