ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਬ-ਡਵੀਜ਼ਨਲ ਹਸਪਤਾਲ ਵਿਖੇ ਡਾ. ਸੁਖਵਿੰਦਰਜੀਤ ਸਿੰਘ ਸਿਵਲ ਸਰਜਨ ਰੂਪਨਗਰ ਨੇ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਉਨ੍ਹਾਂ ਇਲਾਕੇ ਦੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਉਨ੍ਹਾਂ ਹਸਪਤਾਲ ਦੇ ਐਮਰਜੈਂਸੀ, ਲੇਬਰ ਰੂਮ, ਲੈਬੋਰੇਟਰੀ, ਨਰਸਿੰਗ ਰੂਮ, ਓ.ਪੀ.ਡੀ., ਐਕਸ-ਰੇ ਵਿਭਾਗ, ਟੀਕਾਕਰਨ ਕੇਂਦਰ, ਓਪਰੇਸ਼ਨ ਥੀਏਟਰ ਅਤੇ ਵਾਰਡਾਂ ਦੀ ਚੈਕਿੰਗ ਕਰਦਿਆਂ ਸਮੁੱਚੇ ਅਮਲੇ ਨੂੰ ਹਸਪਤਾਲ ਵਿਚ ਮੋਜੂਦ ਸਮੁੱਚੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ | ਇਸ ਉਪਰੰਤ ਹਸਪਤਾਲ ਦੇ ਸਮੁੱਚੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਆਮ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਾਰੇ ਹਸਪਤਾਲਾਂ ਵਿਚ ਨਿਰੰਤਰ ਸੁਧਾਰ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਟੀਕਾਕਰਨ ਕਦਰ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤੀ ਜਾ ਰਹੀ ਸੇਵਾਵਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਨੇ ਸਟਾਫ਼ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਸਹਿਯੋਗੀ ਰਵੱਈਆ ਰੱਖ ਕੇ ਉਨ੍ਹਾਂ ਦੀਆਂ ਲੋੜਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਭਰੋਸਾ ਸਰਕਾਰੀ ਸਿਹਤ ਪ੍ਰਣਾਲੀ 'ਤੇ ਹੋਰ ਮਜ਼ਬੂਤ ਬਣੇ | ਇਸ ਮੌਕੇ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ, ਡਾ. ਕੇ.ਡੀ ਬੈਂਸ, ਹਰਜਿੰਦਰ ਸਿੰਘ ਕਮਾਲਪੁਰ ਸਟੈਨੋ, ਸੁਰਿੰਦਰਪਾਲ ਸਟੈਨੋ, ਅਵਤਾਰ ਸਿੰਘ ਘੁੰਮਣ, ਹਰਵਿੰਦਰ ਸਿੰਘ ਬੀ.ਈ.ਈ, ਚਰਨਜੀਤ ਕੌਰ ਨਰਸਿੰਗ ਸਿਸਟਰ, ਕੰਵਲਪ੍ਰੀਤ ਕੌਰ ਨਰਸਿੰਗ ਸਿਸਟਰ, ਨਾਗਰ ਸਿੰਘ, ਪਰਮਜੀਤ ਸਿੰਘ ਕਮਾਲਪੁਰ, ਨਿਰਜੰਣ ਸਿੰਘ ਕੌਂਸਲਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਸਿਵਲ ਸਰਜਨ ਵਲੋਂ ਸਬ-ਡਵੀਜ਼ਨਲ ਹਸਪਤਾਲ ਸ੍ਰੀ ਚਮਕੌਰ ਸਾਹਿਬ 'ਚ ਅਚਨਚੇਤ ਚੈਕਿੰਗ <br/>
ਅਜੀਤ ਡੈਸਕ
24-09-2025