ਮੋਰਿੰਡਾ, 23 ਸਤੰਬਰ (ਤਰਲੋਚਨ ਸਿੰਘ ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਸ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਖਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਤੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹਾਨਤਾ ਸਬੰਧੀ ਵੱਖ-ਵੱਖ ਰਚਨਾਤਮਕ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲਿਆ | ਵਿਦਿਆਰਥੀਆਂ ਵਲੋਂ ਪੋਸਟਰ, ਕਵਿਤਾ ਅਤੇ ਭਾਸ਼ਣ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਨੂੰ ਪ੍ਰਗਟ ਕੀਤਾ | ਸਕੂਲ ਨਿਰਦੇਸ਼ਕ ਯੂ.ਐੱਸ. ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ 'ਤੇ ਮਾਣ ਹੋਣਾ ਚਾਹੀਦਾ ਹੈ ਤੇ ਸਾਨੂੰ ਹਰ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ |