16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਐੱਸ. ਐੱਸ. ਆਰ. ਵੀ. ਐੱਮ. ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਐੱਸ. ਐੱਸ. ਆਰ. ਵੀ. ਐੱਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਉਣ ਲਈ ਇਕ ਵਿਸ਼ੇਸ਼ ਬੱਚਿਆਂ ਦੀ ਸਭਾ ਕਰਵਾਈ ਗਈ | ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਬਾਬਾ ਫਰੀਦ ਜੀ ਦੇ ਜਨਮ ਦਿਵਸ ਦੇ ਨਾਲ ਮੇਲ ਖਾਂਦਾ 23 ਸਤੰਬਰ ਨੂੰ ਦੁਨੀਆ ਭਰ ਵਿਚ ਪੰਜਾਬੀ ਭਾਸ਼ਾ ਦਿਵਸ ਮਨਾਉਣ ਦਾ ਫੈਸਲਾ ਕੀਤਾ | ਬਾਬਾ ਫਰੀਦ ਜੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ | ਵਿਸ਼ਵ ਪੰਜਾਬੀ ਦਿਵਸ 'ਤੇ ਵਿਦਿਆਰਥੀਆਂ ਨੇ ਪੰਜਾਬੀ ਵਿਚ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ | ਅਧਿਆਪਕਾ ਪੂਜਾ ਸ਼ਾਰਦਾ ਨੇ ਵੀ ਪੰਜਾਬੀ ਦਿਵਸ ਦੀ ਯਾਦ ਵਿਚ ਇਕ ਭਾਸ਼ਣ ਦਿੱਤਾ, ਜਿਸ ਵਿਚ ਬਾਬਾ ਫਰੀਦ ਜੀ ਦੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਉਨ੍ਹਾਂ ਦੁਆਰਾ ਲਿਖੇ ਦੋਹੇ, ਕਵਿਤਾਵਾਂ ਅਤੇ ਲਿਖਤਾਂ ਦਾ ਵਿਸਥਾਰ ਨਾਲ ਵਰਣਨ ਕੀਤਾ ਗਿਆ | ਸੱਭਿਆਚਾਰਕ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੁਆਰਾ ਇਕ ਦਿਲਚਸਪ ਪੇਸ਼ਕਾਰੀ ਪੇਸ਼ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਸੁਮੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਸ਼ਵ ਪੰਜਾਬੀ ਦਿਵਸ ਮਾਂ ਬੋਲੀ ਪੰਜਾਬੀ ਦੇ ਨਾਲ-ਨਾਲ ਹੋਰ ਭਾਸ਼ਾਵਾਂ ਪ੍ਰਤੀ ਸਤਿਕਾਰ ਨੂੰ ਉਤਸ਼ਾਹਿਤ ਕਰਨ ਲਈ ਇਕ ਸ਼ਾਨਦਾਰ ਅਤੇ ਸਫਲ ਯਤਨ ਹੈ | ਇਹ ਉਪਰਾਲਾ ਪੰਜਾਬ ਫਾਊਾਡੇਸ਼ਨ ਅਤੇ ਪ੍ਰਾਈਵੇਟ ਸਕੂਲ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਉਨ੍ਹਾਂ ਦੀ ਟੀਮ ਦੁਆਰਾ ਇੱਕ ਬਹੁਤ ਹੀ ਸ਼ਲਾਘਾਯੋਗ ਯਤਨ ਸੀ | ਇਸ ਮੌਕੇ ਸਕੂਲ ਦੇ ਜਨਰਲ ਮੈਨੇਜਰ ਸੋਮੇਸ਼ ਸ਼ਰਮਾ, ਪਿ੍ੰਸੀਪਲ ਮਦਨ ਲਾਲ ਸ਼ਰਮਾ, ਵਾਈਸ ਪਿ੍ੰਸੀਪਲ ਸ੍ਰੀਮਤੀ ਸ਼ਿਵਾਨੀ ਸ਼ਰਮਾ ਤੇ ਰਣਜੀਤ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਵਾ ਦਾ ਛਿੰਜ ਮੇਲਾ 27 ਨੂੰ ਅਗਲੀ ਖ਼ਬਰ ਏਾਜਲਸ ਵਰਲਡ ਸਕੂਲ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ <br/>
Ad Position 24