ਸੇਂਟ ਕਾਰਮਲ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>
ਅਜੀਤ ਡੈਸਕ
24-09-2025
ਸਕੂਲ ਦੀ ਅੱੈਮ. ਡੀ. ਮਾਧੁਰੀ ਸੈਣੀ ਅਤੇ ਡਿਵੈਲਪਮੈਂਟ ਮੈਨੇਜਰ ਜਯਾ ਸੈਣੀ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਡਾ. ਜਗਜੀਤ ਸਿੰਘ ਧੂਰੀ ਵਲੋਂ ਅਰੰਭੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਦੱਸਿਆ ਕਿ ਇਸ ਦਿਨ ਸਾਰਾ ਸਟਾਫ਼ ਪੰਜਾਬੀ ਪਹਿਰਾਵੇ ਵਿਚ ਆਇਆ ਅਤੇ ਨਿਰੋਲ ਪੰਜਾਬੀ ਵਿਚ ਗੱਲਬਾਤ ਕੀਤੀ | ਹਰ ਵਿਦਿਆਰਥੀ ਵਲੋਂ ਗੁਰਮੁਖੀ ਵਿਚ ਇੱਕ ਪੰਨਾ ਲਿਖ ਕੇ ਸੋਸ਼ਲ ਮੀਡੀਆ ਉੱਤੇ ਅਪਲੋਡ ਕੀਤਾ ਗਿਆ | ਸਪੈਸ਼ਲ ਅਸੈਂਬਲੀ ਦੌਰਾਨ ਪੰਜਾਬੀ ਮਾਂ-ਬੋਲੀ ਅਤੇ ਸੱਭਿਆਚਾਰਕ ਵਿਰਾਸਤ ਦੀ ਮਹੱਤਤਾ ਉਜਾਗਰ ਕੀਤੀ ਗਈ | ਮੈਨੇਜਮੈਂਟ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਭੂਮਿਕਾ ਨਿਭਾਉਣ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਵਿਚ ਕਵਿਤਾਵਾਂ ਤੇ ਭਾਸ਼ਣ ਵੀ ਪੇਸ਼ ਕੀਤੇ ਗਏ | ਸੁਰਿੰਦਰ ਕੌਰ ਅਤੇ ਨੀਰਜ ਸ਼ਰਮਾ ਨੇ ਪੰਜਾਬੀ ਨੂੰ ਨਿੱਤ ਦੇ ਜੀਵਨ ਵਿਚ ਵਰਤਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਪੂਜਾ ਜੈਨ ਨੇ ਭਾਸ਼ਾ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕੀਤੇ ਤੇ ਕਵਿਤਾ ਪੇਸ਼ ਕੀਤੀ, ਡਾਇਰੈਕਟਰ ਪਿ੍ੰਸੀਪਲ ਪੂਨਮ ਡੋਗਰਾ ਨੇ ਵਿਸ਼ੇਸ਼ ਪ੍ਰੋਗਰਾਮਾਂ ਦਾ ਇੰਤਜ਼ਾਮ ਕਰਦਿਆਂ ਸਭ ਨੂੰ ਪੰਜਾਬੀ ਭਾਸ਼ਾ ਦੇ ਸਤਿਕਾਰ ਲਈ ਪ੍ਰੇਰਿਤ ਕੀਤਾ | ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਹਰ ਸਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ, ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸਥਾਨ ਮਿਲਿਆ ਹੈ |
23ਆਰਪੀਆਰ57
ਸੰਬੋਧਨ ਕਰ ਰਹੇ ਵਿਦਿਆਰਥੀ |