16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਨੂਰਪੁਰ ਬੇਦੀ, 23 ਸਤੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਰਾਜ ਕਾਰਪੋਰੇਸ਼ਨ ਲਿਮਿਟਡ ਵਿਚ ਦਿਨੋ ਦਿਨ ਕੰਮ ਦਾ ਭਾਰ ਵਧ ਰਿਹਾ ਹੈ ਅਤੇ ਪਾਵਰ ਕਾਮ ਮੈਨੇਜਮੈਂਟ ਵਲੋਂ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ, ਪਰ ਇਨਾਂ ਹਦਾਇਤਾਂ ਦੀ ਪਾਲਣਾ ਹਿੱਤ ਪਾਵਰਕਾਮ ਵਿਚ ਮੁਲਾਜ਼ਮਾਂ ਦੀ ਪਹਿਲਾਂ ਮਨਜ਼ੂਰ ਅਸਾਮੀਆਂ ਵਿਰੁੱਧ ਤੈਨਾਤੀ ਜ਼ਰੂਰੀ ਬਣਦੀ ਸੀ, ਪਰ ਪਿੱਛਲੇ ਦਿਨੀ ਪਾਵਰਕਾਮ ਮੈਨੇਜਮੈਂਟ ਵਲੋਂ ਨਵੇਂ ਈਸਟ ਜ਼ੋਨ ਮੋਹਾਲੀ ਦੀ ਰਚਨਾ ਕਰਨ ਸਮੇਂ ਵੱਖ-ਵੱਖ ਦਫ਼ਤਰਾਂ ਦੀਆਂ ਖਾਲੀ ਪਈਆਂ ਕਰਮਚਾਰੀਆਂ ਦੀਆਂ ਅਸਾਮੀਆਂ ਜਾਂ ਤਾਂ ਖਤਮ ਕਰ ਦਿੱਤੀਆਂ ਜਾਂ ਸ਼ਿਫਟ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਸਮੂਹ ਬਿਜਲੀ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਨੂੰ ਲੈ ਕੇ ਇਸਦੇ ਵਿਰੋਧ ਵਿਚ ਉੱਪ ਦਫ਼ਤਰ ਤਖਤਗੜ੍ਹ ਵਿਖੇ ਮੁਲਾਜ਼ਮਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਬਿਜਲੀ ਕਰਮਚਾਰੀਆਂ ਦੀਆਂ ਵੱਖ-ਵੱਖ ਜਥੇਬੰਦੀਆਂ ਅਧੀਨ ਕੰਮ ਕਰਦੇ ਆਗੂਆਂ ਵਲੋਂ ਮੰਗ ਕੀਤੀ ਗਈ ਹੈ ਕਿ ਮੌਜੂਦਾ ਕਨੈਕਸ਼ਨਾਂ ਦੀ ਗਿਣਤੀ ਦੇ ਅਨੁਸਾਰ ਅਸਾਮੀਆਂ ਦੀ ਮੁੜ ਰਚਨਾ ਕਰਕੇ ਖਤਮ ਕੀਤੀਆਂ ਅਸਾਮੀਆਂ ਮੁੜ ਜਲਦ ਬਹਾਲ ਕੀਤੀਆਂ ਜਾਣ ਤੇ ਕਨੈਕਸ਼ਨਾਂ ਦੀ ਗਿਣਤੀ ਅਤੇ ਸ਼ਿਫਟਾਂ ਦੇ ਤਹਿਤ ਲੋੜੀਂਦੇ ਕਰਮਚਾਰੀਆਂ ਦੀ ਤੈਨਾਤੀ ਕੀਤੀ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕੁਲਵਿੰਦਰ ਸਿੰਘ ਝੱਜ, ਜਸਵਿੰਦਰ ਸਿੰਘ ਜੇ.ਈ., ਹਰਮਿੰਦਰ ਸਿੰਘ ਬੈਂਸ ਜੇਈ, ਰਾਮਪਾਲ, ਗੁਰਚਰਨ ਸਿੰਘ, ਪਿਆਰਾ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ |


Ad Position 22
No active advertisement
ਪਿਛਲੀ ਖ਼ਬਰ ਪਿੰਡ ਢੋਲਣ ਮਾਜਰਾ ਵਿਖੇ ਕੁਸ਼ਤੀ ਦੰਗਲ ਅੱਜ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬੁੰਗਾ ਬਗੀਚੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24