16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਸੀ ਗੁੱਜਰਾਂ ਦੇ ਸਕੂਲਾਂ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਮਾਲਵਾ ਰੂਰਲ ਐਜੂਕੇਸ਼ਨ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ, ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਚੱਲਦੀਆਂ ਸਿੱਖਿਆ-ਸੰਸਥਾਵਾਂ ਸ. ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਸਿੱਖਿਆ-ਸੰਸਥਾ ਤੇ ਡਰੀਮਲੈਂਡ ਪਬਲਿਕ ਸਕੂਲ ਵਲੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ-ਪੁਰਬ 'ਤੇ, ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਹ ਜਾਣਕਾਰੀ ਦਿੰਦਿਆਂ ਸੰਸਥਾਵਾਂ ਦੀ ਨਿਰਦੇਸ਼ਕ ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਦਾ ਦਿਨ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਰਦੇ ਹੋਏ ਸਕੂਲ ਵਿਚ ਵਿਦਿਆਰਥੀ ਦੇ ਪੰਜਾਬੀ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਭਾਸ਼ਣ ਮੁਕਾਬਲਾ, ਪੋਸਟਰ ਮੁਕਾਬਲੇ ਕਰਵਾਏ ਗਏ ਤੇ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਸਮੇਂ ਸਿਰਫ ਪੰਜਾਬੀ ਸ਼ਬਦਾਂ ਦੀ ਵਰਤੋਂ ਕਰਨ ਦੀ ਮਹੱਤਤਾ ਬਾਰੇ ਦੱਸਿਆ ਗਿਆ | ਡਰੀਮਲੈਂਡ ਪਬਲਿਕ ਸਕੂਲ ਦੀ ਪਿ੍ੰਸੀਪਲ ਕਰਨਜੋਤ ਕੌਰ ਨੇ ਦੱਸਿਆ ਕਿ ਪ੍ਰਬੰਧਕੀ ਕਮੇਟੀ ਵਲੋਂ, ਹਰ ਸਾਲ ਬਾਬਾ ਫਰੀਦ ਜੀ ਦੇ ਆਗਮਨ-ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਲਿਆ ਗਿਆ ਹੈ | ਦੱਸਿਆ ਗਿਆ ਕਿ ਬਾਬਾ ਫਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿੱਚੋਂ ਹਨ, ਜਿਨਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਪੰਜਾਬੀ ਅਧਿਆਪਕਾ ਸ਼ਰਨਜੀਤ ਕੌਰ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਦੱਸਿਆ ਤੇ ਪੰਜਾਬੀ ਅਧਿਆਪਕ ਨਰਿੰਦਰ ਸਿੰਘ ਦੁਆਰਾ ਬਾਬਾ ਫਰੀਦ ਜੀ ਦੇ ਪੰਜਾਬੀ ਭਾਸ਼ਾ ਵਿਚ ਯੋਗਦਾਨ ਬਾਰੇ ਦੱਸਿਆ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਧ ਪੰਜਾਬੀ ਲਿਖਣ ਅਤੇ ਪੰਜਾਬੀ ਭਾਸ਼ਾ ਦਾ ਸ਼ੁੱਧ ਉਚਾਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਯੋਗ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ | ਵਿਦਿਆਰਥੀਆਂ ਦੀ ਅਗਵਾਈ ਕਰਨ ਵਾਲਿਆਂ ਵਿਚ ਬੇਅੰਤ ਕੌਰ, ਗਗਨਪ੍ਰੀਤ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਇੰਦਰਜੀਤ ਕੌਰ,ਸਰਬਜੀਤ ਕੌਰ, ਵਰਿੰਦਰ ਕੌਰ, ਤਰਬਜੋਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਗਾਜ਼ <br/> ਅਗਲੀ ਖ਼ਬਰ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ ਨੂੰ ਕੀਤਾ ਸਨਮਾਨਿਤ <br/>
Ad Position 24