16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬੇਲਾ ਕਾਲਜ 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਗਾਜ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਬੇਲਾ, 23 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦਾ ਸ਼ੁੱਭ ਆਰੰਭ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ | ਉਨ੍ਹਾਂ ਨੇ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸਾਹੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਅਧਿਆਪਕਾਂ ਨੂੰ ਆਧੁਨਿਕ ਗਿਆਨ ਨਾਲ ਜੋੜਦੇ ਹਨ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਸਿੱਖਿਆ ਖੇਤਰ ਵਿਚ ਨਵੇਂ ਰੁਝਾਨਾਂ ਨਾਲ ਜੋੜਨ ਦਾ ਸੁਨਹਿਰੀ ਮੌਕਾ ਦਿੰਦੇ ਹਨ | ਇਸ ਦੇ ਨਾਲ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਅਧਿਆਪਕਾਂ ਦੀ ਵਿਦਵਤਾ ਅਤੇ ਅਧਿਐਨ ਪੱਧਰ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮੱਦਦਗਾਰ ਹੁੰਦੇ ਹਨ | ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਗੁਰਲਾਲ ਸਿੰਘ (ਕੋਆਰਡੀਨੇਟਰ ਐੱਫ.ਡੀ.ਪੀ.) ਅਤੇ ਡਾ. ਨਿਰਪਇੰਦਰ ਕੌਰ ਨੂੰ ਵਧਾਈ ਦਿੰਦੇ ਆਖਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਅਧਿਆਪਕਾਂ ਦੇ ਸਰਵਪੱਖੀ ਵਿਕਾਸ ਵਿਚ ਮੱਦਦਗਾਰ ਸਾਬਤ ਹੁੰਦੇ ਹਨ | ਪਹਿਲੇ ਸੈਸ਼ਨ ਦੇ ਮੁੱਖ ਬੁਲਾਰੇ ਡਾ. ਰਿਸ਼ੀ ਰਾਜ ਸ਼ਰਮਾ (ਮੈਨੇਜਮੈਂਟ ਸਟੱਡੀਜ਼ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ) ਨੇ ਐੱਫ.ਡੀ.ਪੀ. ਦੀ ਮਹੱਤਤਾ ਤੇ ਰੋਸ਼ਨੀ ਪਾਉਂਦਿਆਂ ਆਖਿਆ ਕਿ ਜਦੋਂ ਵਿਰਾਸਤ ਅਤੇ ਵਿਕਾਸ ਨੂੰ ਇੱਕਠੇ ਅਪਣਾਇਆ ਜਾਂਦਾ ਹੈ ਤਾਂ ਹਰ ਕੌਮ ਆਪਣੀ ਸ਼ਾਨ ਨੂੰ ਕਾਇਮ ਰੱਖਦਿਆਂ ਰਹਿੰਦੀਆਂ ਪੁਸ਼ਤਾਂ ਤੱਕ ਤਰੱਕੀ ਕਰਦੀ ਰਹਿੰਦੀ ਹੈ | ਦੂਜੇ ਸੈਸ਼ਨ ਦੇ ਬੁਲਾਰੇ ਮਨੀ ਸ਼ਰਮਾ (ਨੋਵਮ ਕੰਟਰੋਲ ਪ੍ਰਾਈਵੇਟ ਲਿਮਟਿਡ) ਨੇ ਡਿਜ਼ੀਟਲ ਮਾਰਕੀਟਿੰਗ ਵਿਚ ਖੋਜ ਕਰਤਾ ਅਤੇ ਅਧਿਆਪਕਾਂ ਨੂੰ ਆਨਲਾਈਨ ਕਮਾਈ ਦੇ ਸਾਧਨਾਂ ਬਾਰੇ ਕਈ ਅਹਿਮ ਨੁਕਤੇ ਸਾਂਝੇ ਕੀਤੇ | ਇਸ ਮੌਕੇ ਫਾਰਮੇਸੀ ਕਾਲਜ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ, ਡਾ. ਮਮਤਾ ਅਰੋੜਾ ਤੇ ਹੋਰ ਹਾਜ਼ਰ

Ad Position 22
No active advertisement
ਪਿਛਲੀ ਖ਼ਬਰ ਕਮੇਟੀ ਦੀ ਜਾਂਚ ਤੋਂ ਬਾਅਦ ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਦੇ ਜਮ੍ਹਾਂ ਪੈਸਿਆਂ 'ਚ ਵੱਡਾ ਹੇਰ-ਫੇਰ ਆਇਆ ਸਾਹਮਣੇ... ਅਗਲੀ ਖ਼ਬਰ ਬਸੀ ਗੁੱਜਰਾਂ ਦੇ ਸਕੂਲਾਂ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>
Ad Position 24