11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਧਿਕਾਰੀ ਮੁਸਤੈਦੀ ਨਾਲ ਨਿਗਰਾਨੀ ਰੱਖਣ- ਐੱਸ. ਡੀ. ਐੱਮ. <br/>

Ad Position 21
No active advertisement
ਅਜੀਤ ਡੈਸਕ 25-09-2025
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਆਈ.ਟੀ.ਆਈ. ਨੰਗਲ ਵਿਖੇ ਸਟਬਲ ਬਰਨਿੰਗ ਦੀ ਰੋਕਥਾਮ ਲਈ ਜਾਗਰੂਕਤਾ ਕਰਵਾਇਆ ਗਿਆ | ਇਸ ਮੌਕੇ ਐੱਸ. ਡੀ. ਐੱਮ. ਨੰਗਲ ਸਚਿਨ ਪਾਠਕ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੇ ਨੁਕਸਾਨ ਤੇ ਮਨੁੱਖੀ ਜੀਵਨ ਤੇ ਬੁਰੇ ਪ੍ਰਭਾਵ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾਉਣ ਨਾਲ ਜਮੀਨ ਦੀ ਸਿਹਤ ਵਿਚ ਹੋਣ ਵਾਲੇ ਸੁਧਾਰਾਂ ਬਾਰੇ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ | ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ 'ਤੇ ਰੋਕਣ ਲਈ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ | ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਮਸ਼ੀਨਰੀ ਦੀ ਵਰਤੋਂ ਅਤੇ ਵਿਕਲਪਿਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ | ਐੱਸ.ਡੀ.ਐੱਮ. ਨੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਪਰਾਲੀ ਸਾੜਨ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਵਿਚ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਕਲਸਟਰ ਅਫ਼ਸਰ, ਨੋਡਲ ਅਫ਼ਸਰ ਤੇ ਪਿੰਡਾਂ ਦੀਆਂ ਪੰਚਾਇਤਾਂ, ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਤੋਂ ਗੰਢਾ ਬਣਾਉਣ ਸਬੰਧੀ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਤੇ ਸਬਸਿਡੀ ਬਾਰੇ ਕਿਸਾਨਾਂ ਨੂੰ ਦੱਸਿਆ ਜਾਵੇ | ਇਸ ਮੌਕੇ ਪਿ੍ੰ.ਗੁਰਨਾਮ ਸਿੰਘ, ਅਮਰਜੀਤ ਸਿੰਘ ਖੇਤੀਬਾੜੀ ਅਫ਼ਸਰ, ਸਿਮਰਨਜੀਤ ਸਿੰਘ ਥਾਨਾ ਮੁਖੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁਸ਼ਤੀ ਦੰਗਲ ਨੂੰ ਲੈ ਕੇ ਮਵਾ ਪਿੰਡ ਵਾਸੀਆਂ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਆਈ. ਡੀ. ਬੀ. ਆਈ. ਨੇ ਸਕੂਲ ਆਫ਼ ਐਮੀਨੈਂਸ ਮੋਰਿੰਡਾ ਨੂੰ ਵਾਟਰ ਕੂਲਰ ਤੇ ਆਰ.ਓ. ਸਿਸਟਮ ਦਿੱਤੇ <br/>
Ad Position 24