11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਪ੍ਰਬੰਧਾਂ ਸੰਬੰਧੀ ਜਥੇਦਾਰ ਗੜਗੱਜ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ <br/>

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਜੇ ਐਸ ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੀ ਨਵੰਬਰ ਮਹੀਨੇ ਵਿਚ ਆ ਰਹੀ ਸ਼ਤਾਬਦੀ ਦੇ ਪ੍ਰਬੰਧਾਂ ਸਬੰਧੀ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਜ਼ਰੂਰੀ ਬੈਠਕ ਕੀਤੀ ਗਈ | ਇਸ ਮੌਕੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਦੀਪ ਸਿੰਘ ਕੰਗ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਐੱਸ. ਡੀ. ਐੱਮ. ਜਸਪ੍ਰੀਤ ਸਿੰਘ, ਪੁਲਿਸ ਕਪਤਾਨ ਸਥਾਨਕ ਅਰਵਿੰਦ ਮੀਨਾ, ਵਧੀਕ ਮੈਨੇਜਰ ਹਰਦੇਵ ਸਿੰਘ, ਉਪ ਪੁਲਿਸ ਕਪਤਾਨ ਸਥਾਨਕ ਕੁਲਭੂਸ਼ਣ ਸ਼ਰਮਾ, ਥਾਣਾ ਮੁਖੀ ਦਾਨਿਸ਼ਵੀਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਜਥੇਦਾਰ ਗੜਗੱਜ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ 'ਤੇ ਇਕ ਪੱਤਰ ਸੌਂਪਿਆ ਗਿਆ, ਜਿਸ ਵਿਚ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਕੀਤੇ ਜਾਣ ਵਾਲੇ ਕਾਰਜਾਂ, ਸ਼ਹਿਰ ਵਿਚ ਲੋੜੀਂਦੇ ਪ੍ਰਬੰਧ ਸੁਚੱਜੇ ਕਰਨ ਤੇ ਹੋਰ ਜ਼ਰੂਰੀ ਨੁਕਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਥੇਦਾਰ ਗੜਗੱਜ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਆਉਂਦੀਆਂ ਸਾਰੀਆਂ ਸੜਕਾਂ ਨਵੀਆਂ ਬਣਾਉਣ, ਸ਼ਹਿਰ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਸਹੀ ਕਰਵਾਉਣ, ਸੜਕਾਂ ਉੱਤੇ ਅਤੇ ਸ਼ਹਿਰ ਦੇ ਰਸਤਿਆਂ ਵਿਚ ਲੱਗੀਆਂ ਰੌਸ਼ਨੀਆਂ ਠੀਕ ਕਰਵਾਉਣ, ਗੁਰਦੁਆਰਾ ਸੀਸਗੰਜ ਸਾਹਿਬ ਦੇ ਨਜ਼ਦੀਕ ਬਣੇ ਪਾਰਕ ਦਾ ਕੰਮ ਮੁਕੰਮਲ ਕਰਵਾਉਣ, ਸ਼ਤਾਬਦੀ ਮੌਕੇ ਆਰਜ਼ੀ ਗ਼ੁਸਲਖ਼ਾਨਿਆਂ ਦਾ ਪ੍ਰਬੰਧ, ਆਵਾਜਾਈ ਦਾ ਪੁਖ਼ਤਾ ਪ੍ਰਬੰਧ, ਆਵਾਰਾ ਪਸ਼ੂਆਂ ਨੂੰ ਫੜ ਕੇ ਸ਼ਹਿਰ ਤੋਂ ਬਾਹਰ ਕਰਨ, ਵਡਿਆ ਰੌਸ਼ਨੀਆਂ ਠੀਕ ਕਰਵਾਉਣ, ਟੋਅ-ਵੈਨਾਂ ਦਾ ਪ੍ਰਬੰਧ ਕਰਨ, ਪਾਰਕਿੰਗ ਦੀ ਯੋਗ ਵਿਵਸਥਾ ਕਰਨ ਸਬੰਧੀ ਕਈ ਅਹਿਮ ਕਾਰਜਾਂ ਬਾਰੇ ਮਾਮਲੇ ਚੁੱਕੇ ਗਏ | ਇਸੇ ਤਰ੍ਹਾਂ ਉਨ੍ਹਾਂ ਵਲੋਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਨਜ਼ਦੀਕ ਬਣੀ ਪਾਣੀ ਵਾਲੀ ਟੈਂਕੀ ਨੂੰ ਸਰਕਾਰੀ ਪਾਣੀ ਦੀ ਸਪਲਾਈ, ਸ਼ਹਿਰ ਵਿਚ ਬਾਹਰਲੇ ਸੂਬਿਆਂ ਦੇ ਰਹਿਣ ਵਾਲੇ ਸਮੂਹ ਲੋਕਾਂ ਦੀ ਪੁਲਿਸ ਤਸਦੀਕ ਕਰਵਾਉਣ ਅਤੇ ਗੁਰੂ ਘਰਾਂ ਦੇ ਨੇੜਲੀਆਂ ਨਾਲੀਆਂ ਨੂੰ ਢੱਕਣ ਦੇ ਪ੍ਰਬੰਧ ਕਰਨ ਲਈ ਵੀ ਆਖਿਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਸਮੁੱਚੇ ਖ਼ਾਲਸਾ ਪੰਥ ਤੇ ਸੰਗਤ ਦੇ ਸਹਿਯੋਗ ਨਾਲ 21 ਤੋਂ 29 ਨਵੰਬਰ ਤੱਕ ਸ਼ਤਾਬਦੀ ਦੇ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਮਨਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਵਾਲੀਆ ਵਲੋਂ ਜਥੇਦਾਰ ਗੜਗੱਜ ਨੂੰ ਭਰੋਸਾ ਦਿੱਤਾ ਗਿਆ ਕਿ ਪ੍ਰਸ਼ਾਸਨ ਦੀ ਤਰਫ਼ੋਂ ਸ਼ਤਾਬਦੀ ਸਮਾਗਮਾਂ ਵਿਚ ਹਰ ਪੱਧਰ ਉੱਤੇ ਸਹਿਯੋਗ ਤੇ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਤਖ਼ਤ ਸਾਹਿਬ ਦੇ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ, ਨਿੱਜੀ ਸਹਾਇਕ ਹਰਦੇਵ ਸਿੰਘ, ਬਲਦੇਵ ਸਿੰਘ, ਲੇਖਕ ਜਸਕਰਨ ਸਿੰਘ ਤੇ ਜਗਨੰਦਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ <br/> ਅਗਲੀ ਖ਼ਬਰ ਕਿਸਾਨ ਮੰਡੀਆਂ 'ਚ ਕਿਸਾਨਾਂ ਨੂੰ ਨਹੀਂ ਮਿਲਦੀ ਜਗ੍ਹਾ <br/>
Ad Position 24