11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ <br/>

Ad Position 21
No active advertisement
ਅਜੀਤ ਡੈਸਕ 25-09-2025
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸੂਬਾ ਸਰਕਾਰ ਵਲੋਂ ਦਿੱਲੀ ਦੀ ਇੱਕ ਕੰਪਨੀ ਨੂੰ ਸੈਨੀਟੇਸ਼ਨ, ਸੀਵਰੇਜ, ਪਾਣੀ ਸਪਲਾਈ ਤੇ ਸਟਰੀਟ ਲਾਈਟਾਂ ਸਮੇਤ ਸਮੂਹ ਕੰਮਾਂ ਦੇ ਠੇਕੇ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੇ ਵਿਰੋਧ ਵਿਚ ਨੰਗਲ ਨਗਰ ਕੌਂਸਲ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਗਈ ਰਾਜ ਵਿਆਪੀ ਹੜਤਾਲ ਅੱਜ 12ਵੇ ਦਿਨ ਵਿਚ ਦਾਖ਼ਲ ਹੋ ਗਈ | ਨਗਰ ਕੌਂਸਲ ਨੰਗਲ ਦੇ ਮੁੱਖ ਦਫ਼ਤਰ ਦੇ ਸਾਹਮਣੇ ਹੜਤਾਲ 'ਤੇ ਬੈਠੇ ਕਰਮਚਾਰੀ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਦਿੱਲੀ ਦੀ ਕੰਪਨੀ ਨੂੰ ਦਿੱਤੇ ਗਏ ਠੇਕਿਆਂ ਨੂੰ ਰੱਦ ਕਰਨ ਸਮੇਤ ਹੋਰ ਮੰਗਾਂ ਦੇ ਹੱਲ ਦੀ ਵੀ ਮੰਗ ਕਰ ਰਹੇ ਹਨ | ਇਨ੍ਹਾਂ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਨ ਲਈ ਵਿਸ਼ੇਸ਼ ਤੌਰ 'ਤੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਕਾਂਗਰਸੀ ਕੌਂਸਲਰਾਂ ਅਤੇ ਆਗੂਆਂ ਸਮੇਤ ਸ਼ਿਰਕਤ ਕੀਤੀ | ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਸਪੀਕਰ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਨਗਰ ਕੌਂਸਲ ਦੇ ਹੜਤਾਲੀ ਕਾਮਿਆ ਦੀਆਂ ਤਨਖਾਹਾ ਵਿਚ ਵਾਧਾ ਕਰਕੇ ਚੰਡੀਗੜ੍ਹ ਦੀ ਤਰਜ ਤੇ 25000 ਰੁਪਏ ਅਤੇ ਆਟਸੋਰਸ ਕਾਮਿਆਂ ਨੂੰ ਕੰਟਰੈਕਟ ਉੱਤੇ ਅਤੇ ਪਹਿਲਾਂ ਤੋਂ ਕੰਟਰੈਕਟ ਕਾਮਿਆਂ ਨੂੰ ਪੱਕਾ ਕਰਨਾ ਚਾਹੀਦਾ ਹੈ | ਸਾਬਕਾ ਸਪੀਕਰ ਨੇ ਹੜਤਾਲੀ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਮੈਂ ਪਹਿਲਾਂ ਵੀ ਪਿਛਲੀ ਕਾਂਗਰਸ ਸਰਕਾਰ ਸਮੇਂ ਕੌਂਸਲ ਦੇ ਕੱਚੇ ਕਾਮਿਆਂ ਨੂੰ ਕੰਟਰੈਕਟ ਤੇ ਕੀਤਾ ਸੀ ਤੇ 2027 ਵਿਚ ਜੇਕਰ ਸਰਕਾਰ ਕਾਂਗਰਸ ਦੀ ਬਣੀ ਤਾਂ ਪਹਿਲ ਦੇ ਅਧਾਰ ਤੇ ਤੁਹਾਡੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੰਜੇ ਸਾਹਨੀ, ਮੀਤ ਪ੍ਰਧਾਨ ਅਨੀਤਾ ਸ਼ਰਮਾ, ਅਸ਼ੋਕ ਪੁਰੀ, ਵਿੱਦਿਆ ਸਾਗਰ, ਦੀਪਕ ਨੰਦਾ, ਸੁਨੀਲ ਕਾਕਾ, ਵੀਨਾ ਐਰੀ, ਰੋਜੀ ਸ਼ਰਮਾ, ਇੰਦੂ ਬਾਲਾ, ਸਰੋਜ, ਮਨਜੀਤ ਮੱਟੂ, ਕਪੂਰ ਸਿੰਘ, ਧਰਮਪਾਲ ਸੋਢੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਕਿਯੂ ਰਾਜੇਵਾਲ ਵਲੋਂ ਹੜ੍ਹ ਪੀੜਤਾਂ ਲਈ ਤੂੜੀ ਦੇ ਟਰੱਕ ਰਵਾਨਾ <br/> ਅਗਲੀ ਖ਼ਬਰ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ <br/>
Ad Position 24