ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਅਨਾਜ ਮੰਡੀ ਮੋਰਿੰਡਾ ਤੋਂ ਮੋਰਿੰਡਾ ਇਲਾਕੇ ਦੇ ਕਿਸਾਨਾਂ ਤੋਂ ਤੂੜੀ ਇਕੱਠੀ ਕਰਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਟਰੱਕਾਂ ਰਾਹੀਂ ਹੜ ਪੀੜਤ ਇਲਾਕੇ ਡੇਰਾ ਬਾਬਾ ਨਾਨਕ ਨੂੰ ਰਵਾਨਾ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਭੰਗੂ ਨੇ ਦੱਸਿਆ ਕਿ ਬੀ.ਕੇ.ਯੂ. ਰਾਜੇਵਾਲ ਵਲੋਂ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਦੋ ਟਰੱਕ ਤੂੜੀ ਦੇ ਭਰ ਕੇ ਰਵਾਨਾ ਕੀਤੇ ਜਾ ਰਹੇ ਹਨ ਅਤੇ ਲੋੜ ਮੁਤਾਬਿਕ ਹੜ ਪੀੜਤ ਇਲਾਕੇ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ | ਇਸ ਮੌਕੇ ਉਹਨਾਂ ਦੇ ਨਾਲ ਹਰਬੰਸ ਸਿੰਘ ਦਤਾਰਪੁਰ, ਬਹਾਦਰ ਸਿੰਘ ਢੰਗਰਾਲੀ, ਸੁਦੇਸ਼ ਕੁਮਾਰ ਮੁੰਧੋਂ ਤੇ ਹੋਰ ਮੈਂਬਰ ਮੌਜੂਦ ਸਨ |