11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ 'ਚ ਮਮਤਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਮੋਰਿੰਡਾ ਇਲਾਕੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਮਮਤਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸ਼ਨਦੀਪ ਕੌਰ ਸੀ. ਐੱਚ. ਓ. ਨੇ ਦੱਸਿਆ ਕਿ ਮਮਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ. ਬੀ., ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਤੇ ਟੈਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ | ਇਸ ਮੌਕੇ ਆਰਤੀ ਏ.ਐੱਨ.ਐੱਮ. ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਲਈ ਸੰਤੁਲਿਤ ਭੋਜਨ ਹੀ ਲੈਣ | ਇਸ ਮੌਕੇ ਲਖਮਿੰਦਰ ਸਿੰਘ, ਬੇਅੰਤ ਸਿੰਘ, ਐੱਲ.ਐੱਚ.ਵੀ. ਸੁੰਦਰੀ ਦੇਵੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸਭਾ ਨੰਗਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਖ਼ੂਨਦਾਨ ਕੈਂਪ 28 ਨੂੰ
Ad Position 24