11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਾਲੀਬਾਲ ਟੂਰਨਾਮੈਂਟ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਪੁਰਖਾਲੀ, 24 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਇਕ ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੌਰਾਨ ਲੜਕਿਆਂ ਦੇ ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ ਛੇ ਟੀਮਾਂ ਨੇ ਭਾਗ ਲੈਂਦੇ ਹੋਏ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਤੇਜਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਕਾਲਜ ਦੇ ਰਜਿਸਟਰਾਰ-ਕਮ-ਡਾਇਰੈਕਟਰ ਡਾ. ਐੱਸ.ਐੱਸ. ਬਿੰਦਰਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਅਤੇ ਖੇਡਾਂ ਵਿਚ ਸਾਕਾਰਾਤਮਕ ਨਜ਼ਰੀਏ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇੰਜੀਨੀਅਰਿੰਗ ਕਾਲਜ ਦੇ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੇ ਹਨ | ਇਸ ਟੂਰਨਾਮੈਂਟ ਦਾ ਫਾਈਨਲ ਮੈਚ ਇੰਜੀਨੀਅਰਿੰਗ ਕਾਲਜ ਅਤੇ ਮੈਨੇਜਮੈਂਟ ਕਾਲਜ ਦੇ ਵਿਚਕਾਰ ਹੋਇਆ, ਤਿੰਨ ਸੈੱਟਾਂ ਦੇ ਇਸ ਮੈਚ ਵਿਚ ਇੰਜੀਨੀਅਰਿੰਗ ਕਾਲਜ ਦੀ ਟੀਮ ਨੇ ਮੈਨੇਜਮੈਂਟ ਕਾਲਜ ਦੀ ਟੀਮ ਨੂੰ 2-1 ਨਾਲ ਹਰਾ ਦਿੱਤਾ | ਵਿਧਾਨ ਕੁਮਾਰ ਨੂੰ ਮੈਨ ਆਫ਼ ਦਾ ਮੈਚ ਚੁਣਿਆ ਗਿਆ | ਕਾਲਜ ਪ੍ਰਬੰਧਕਾਂ ਵਲੋਂ ਖਿਡਾਰੀਆਂ ਲਈ ਰਿਫਰੈਸ਼ਮੈਂਟ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ ਸੀ | ਇਨਾਮ ਵੰਡ ਸਮਾਰੋਹ ਦੌਰਾਨ ਕਾਲਜ ਦੇ ਰਜਿਸਟਰਾਰ-ਕਮ-ਡਾਇਰੈਕਟਰ ਡਾ. ਐੱਸ. ਐੱਸ. ਬਿੰਦਰਾ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ | ਉਨ੍ਹਾਂ ਇਸ ਟੂਰਨਾਮੈਂਟ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਕੁਆਰਡੀਨੇਟਰ ਭਾਰਤ ਭੂਸ਼ਣ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਕੰਚਨ ਸ਼ਰਮਾਂ ਪਿ੍ੰਸੀਪਲ ਵੋਕੇਸ਼ਨਲ ਸਟੱਡੀਜ਼, ਡਾ. ਪ੍ਰੀਤ ਕੰਵਲ ਕੌਰ ਪਿ੍ੰਸੀਪਲ ਫਾਰਮੈਸੀ, ਆਰਕੀਟੈਕਟ ਗੁਰਪ੍ਰੀਤ ਸਿੰਘ, ਡਾ. ਤਰਨਜੀਤ ਕੌਰ, ਉਂਕਾਰ ਸਿੰਘ ਤੇ ਵਿਸ਼ਾਲ ਅਰੋੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ਸੰਬੰਧੀ ਰੈਲੀ <br/> ਅਗਲੀ ਖ਼ਬਰ ਸਿਮਰ ਕੌਰ ਦੀ ਪਹਿਲੀ ਕਿਤਾਬ 'ਤਸਵੀਰ' ਰੀਲੀਜ਼
Ad Position 24