11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ਸੰਬੰਧੀ ਰੈਲੀ <br/>

Ad Position 21
No active advertisement
ਅਜੀਤ ਡੈਸਕ 25-09-2025
ਨੂਰਪੁਰ ਬੇਦੀ, 24 ਸਤੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਪਾਵਰਕਾਮ ਦੇ ਸਬ ਆਫ਼ਿਸ ਤਖਤਗੜ੍ਹ ਵਿਖੇ ਟੀ. ਐੱਸ. ਯੂ .ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ਸਬੰਧੀ ਬਿਜਲੀ ਮੁਲਾਜ਼ਮਾਂ ਵਲੋਂ ਰੈਲੀ ਕੀਤੀ ਗਈ | ਰੈਲੀ ਵਿਚ ਸਮੁੱਚੇ ਮੁਲਾਜ਼ਮਾਂ ਨੇ ਇਕ ਮਤ ਹੋ ਕੇ ਵਿਚਾਰ ਪ੍ਰਗਟ ਕੀਤੇ ਕਿ ਹੁਸ਼ਿਆਰਪੁਰ ਵਿਚ ਇਕ ਪ੍ਰਵਾਸੀ ਮਜ਼ਦੂਰ ਵਲੋਂ ਇਕ ਬੱਚੇ ਨਾਲ ਕੀਤੀ ਦਰਿੰਦਗੀ ਪੂਰਨ ਤੌਰ 'ਤੇ ਨਿੰਦਣਯੋਗ ਹੈ, ਉਨਾਂ ਨੇ ਇਸ ਦਰਿੰਦਗੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਮੁੱਚੇ ਬੁਲਾਰਿਆਂ ਅਤੇ ਠੇਕਾ ਕਾਮਿਆਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਬਿਨਾਂ ਸ਼ੱਕ ਉਸ ਵਿਅਕਤੀ ਵਲੋਂ ਕੀਤਾ ਗੁਨਾਹ ਨਾ ਬਖ਼ਸ਼ਣ ਯੋਗ ਹੈ, ਪਰ ਇਕ ਵਿਅਕਤੀ ਦੇ ਅਜਿਹੇ ਗੁਨਾਹ ਨੂੰ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਸਮੁੱਚੇ ਭਾਈਚਾਰੇ ਨੂੰ ਲੋਕਾਂ ਦੀ ਨਫ਼ਰਤ ਦਾ ਨਿਸ਼ਾਨਾ ਬਣਾਉਣ ਵਾਲਾ ਭੜਕਾਊ ਪ੍ਰਚਾਰ ਚਲਾਉਣਾ ਕਿਸੇ ਵੀ ਤਰਾਂ ਵਾਜਬ ਨਹੀਂ ਹੈ | ਰੈਲੀ ਨੂੰ ਸਰਕਲ ਆਗੂ ਰਾਮ ਕਿ੍ਸ਼ਨ ਬੈਂਸ, ਹਰਮਿੰਦਰ ਸਿੰਘ ਬੈਂਸ ਜੇ.ਈ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਅਰੁਣਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਧਵਾ ਮਹਿਲਾ ਵਲੋਂ ਇਕ ਪ੍ਰਾਈਵੇਟ ਲਾਈਫ਼ ਇੰਸ਼ੋਰੈਂਸ ਕੰਪਨੀ 'ਤੇ ਘਪਲੇਬਾਜ਼ੀ ਦਾ ਦੋਸ਼ <br/> ਅਗਲੀ ਖ਼ਬਰ ਵਾਲੀਬਾਲ ਟੂਰਨਾਮੈਂਟ ਕਰਵਾਇਆ <br/>
Ad Position 24