11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭੱਠਾ ਉਦਯੋਗ ਨੂੰ ਜੀ. ਐੱਸ. ਟੀ. 'ਚ ਕੋਈ ਰਾਹਤ ਨਾ ਦੇਣ 'ਤੇ ਗ਼ਰੀਬ ਲੋਕਾਂ ਨੂੰ ਘਰ ਬਣਾਉਣਾ ਹੁਣ ਹੋਵੇਗਾ ਹੋਰ ਔਖਾ <br/>

Ad Position 21
No active advertisement
ਅਜੀਤ ਡੈਸਕ 25-09-2025
ਪੁਰਖਾਲੀ, 24 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰ ਵਲੋਂ ਭੱਠਾ ਉਦਯੋਗ ਨੂੰ ਜੀ. ਐੱਸ. ਟੀ. 'ਚ ਰਾਹਤ ਨਾ ਦੇਣ 'ਤੇ ਭੱਠਾ ਮਾਲਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਇਲਾਕੇ ਦੇ ਭੱਠਾ ਮਾਲਕਾਂ ਮਨੀਸ਼ ਸਿੰਗਲਾ, ਹੇਮੰਤ ਕਪਿਲਾ, ਨਿਪੁੰਨ ਸੋਨੀ, ਸੁਰੇਸ਼ ਗੋਇਲ, ਸਤਿੰਦਰ ਗਿੱਲ, ਜਰਨੈਲ ਸਿੰਘ, ਚਰਨਜੀਤ ਸਿੰਘ ਸ਼ੈਂਟੀ,ਕਪਿਲ ਸ਼ਰਮਾ, ਮੁਕੇਸ਼ ਕੁਮਾਰ, ਇੰਦਰਜੀਤ ਸਿੰਘ, ਜੁਗਲ ਕਿਸ਼ੋਰ ਨੇ ਦੱਸਿਆ ਕਿ ਸਰਕਾਰ ਵਲੋਂ ਭੱਠਾ ਉਦਯੋਗ ਨੂੰ ਜੀ. ਐੱਸ. ਟੀ. ਤੋਂ ਕੋਈ ਰਾਹਤ ਨਹੀਂ ਦਿੱਤੀ ਗਈ ਜਿਸ ਦਾ ਬੋਝ ਭੱਠਾ ਮਾਲਕਾਂ ਦੇ ਨਾਲ-ਨਾਲ ਇੱਟ ਦੀ ਖਰੀਦ ਕਰਨ ਵਾਲੇ ਲੋਕਾਂ 'ਤੇ ਵੀ ਪਵੇਗਾ | ਉਨ੍ਹਾਂ ਦੱਸਿਆ ਕਿ ਇੱਟਾਂ 'ਤੇ 12 ਫ਼ੀਸਦੀ ਜੀ. ਐੱਸ. ਟੀ. ਅਤੇ ਕੋਇਲੇ ਤੇ ਜੀ. ਐੱਸ. ਟੀ. 5 ਫ਼ੀਸਦੀ ਤੋਂ ਵਧਾ ਕੇ 18 ਫ਼ੀਸਦੀ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲ ਭੱਠਾ ਮਾਲਕਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਵੇਗਾ ਅਤੇ ਇਸ ਦੇ ਨਾਲ ਹੀ ਖਾਸਕਰ ਗਰੀਬ ਲੋਕਾਂ ਨੂੰ ਘਰ ਬਣਾਉਣਾ ਇੱਕ ਸੁਪਨਾ ਬਣ ਕੇ ਰਹਿ ਜਾਵੇਗਾ | ਉਨ੍ਹਾਂ ਦੱਸਿਆ ਭੱਠਾ ਮਾਲਕ ਤਾਂ ਪਹਿਲਾਂ ਹੀ ਸਰਕਾਰਾਂ ਅਤੇ ਕੁਦਰਤੀ ਆਫ਼ਤਾਂ ਦੀਆਂ ਮਾਰਾਂ ਝੱਲ ਰਹੇ ਹਨ | ਉਪਰੋਂ ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜੀ. ਐੱਸ. ਟੀ. ਤੋਂ ਰਾਹਤ ਤਾਂ ਕੀ ਦੇਣੀ ਸੀ ਸਗੋਂ ਕੋਇਲੇ ਤੇ ਜੀ. ਐੱਸ. ਟੀ. 'ਚ ਹੋਰ ਜਿਆਦਾ ਵਾਧਾ ਕਰ ਦਿੱਤਾ ਹੈ, ਜਿਸ ਨੇ ਭੱਠਾ ਉਦਯੋਗ ਨੂੰ ਹੋਰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਆਮ ਲੋਕਾਂ 'ਤੇ ਬੋਝ ਪਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭੱਠਾ ਉਦਯੋਗ 'ਤੇ ਤਰਸ ਕਰਨਾ ਚਾਹੀਦਾ ਹੈ ਅਤੇ ਭੱਠਾ ਉਦਯੋਗ ਨੂੰ ਵੱਧ ਤੋਂ ਵੱਧ ਰਾਹਤ ਦੇਣੀ ਚਾਹੀਦੀ ਹੈ, ਤਾਂ ਜੋ ਇੱਟ ਦੇ ਭਾਅ ਹੋਰ ਅਸਮਾਨੀ ਨਾ ਚੜ ਸਕਣ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਅੰਤਰ ਕਾਲਜ ਭਾਰ ਤੋਲਕ ਮੁਕਾਬਲੇ ਸ਼ੁਰੂ <br/> ਅਗਲੀ ਖ਼ਬਰ ਬਾਬਾ ਅਮਰਨਾਥ ਯਾਦ ਨੂੰ ਸਮਰਪਿਤ ਕੁਸ਼ਤੀ ਦੰਗਲ 28 ਨੂੰ
Ad Position 24