11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਖਰੜ੍ਹ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਅਤੇ ਜਗਦੀਸ਼ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਇਕ ਪ੍ਰਵਾਸੀ ਮਜ਼ਦੂਰ ਵਲੋਂ ਇਕ ਬੱਚੇ ਨਾਲ ਕੀਤੀ ਦਰਿੰਦਗੀ ਦੀ ਜਥੇਬੰਦੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ | ਉਨ੍ਹਾਂ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਵਲੋਂ ਕੀਤੇ ਗੁਨਾਹ ਨੂੰ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਨਹੀਂ ਵੇਖਣਾ ਚਾਹੀਦਾ ਤੇ ਭੜਕਾਊ ਅਫਵਾਹਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਹੜਾਂ ਕਾਰਨ ਪੰਜਾਬ ਦੇ ਮਜ਼ਦੂਰਾਂ, ਕਿਸਾਨਾਂ ਤੇ ਹੋਰਨਾਂ ਕਿਰਤੀ ਲੋਕਾਂ ਦੇ ਹੋਏ ਭਾਰੀ ਜਾਨੀ ਤੇ ਮਾਲੀ ਨੁਕਸਾਨ ਨੂੰ ਪੂਰਾ ਕਰਨ ਵਿਚ ਪੰਜਾਬ ਸਰਕਾਰ ਨਾਕਾਮ ਰਹੀ ਹੈ | ਹਰ ਸਮਾਜ ਵਿਚ ਕੁੱਝ ਨਾ ਕੁੱਝ ਅਪਰਾਧਿਕ ਬਿਰਤੀ ਵਾਲੇ ਮਾੜੇ ਅਨਸਰ ਮਿਲ ਜਾਂਦੇ ਹਨ | ਇਸ ਮੌਕੇ ਹਰਭਜਨ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਜੰਗ ਸਿੰਘ ਪ੍ਰਧਾਨ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ, ਸਤੀਸ਼ ਕੁਮਾਰ ਟੈਕਨੀਕਲ ਸਰਵਿਸਿਜ਼ ਯੂਨੀਅਨ, ਜਗਦੀਪ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਜਗਤਾਰ ਸਿੰਘ ਵਲੋਂ ਧਮਾਣਾਂ ਸਕੂਲ ਦੇ ਸਟਾਫ਼ ਸਨਮਾਨ <br/> ਅਗਲੀ ਖ਼ਬਰ ਰੋਟਰੀ ਕਲੱਬ ਨੇ ਸ਼ਿਵਾਲਿਕ ਸਕੂਲ 'ਚ ਆਰਥੋਪੀਡਿਕ ਜਾਗਰੂਕਤਾ ਸੈਸ਼ਨ ਕਰਵਾਇਆ <br/>
Ad Position 24