ਨੂਰਪੁਰ ਬੇਦੀ, 24 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬਹੁਤ ਹੀ ਸ਼ਲਾਘਾਯੋਗ ਸੁੰਦਰ ਲਿਖਾਈ ਮੁਕਾਬਲੇ ਕਰਾਉਣ ਦਾ ਉਪਰਾਲਾ ਕੀਤਾ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਐੱਨ. ਐੱਸ. ਐੱਸ. ਵਲੰਟੀਅਰਜ਼ ਨੇ ਕਾਲਜ ਕੈਂਪਸ ਦੀ ਸਫ਼ਾਈ ਅਤੇ ਵਾਤਾਵਰਨ ਨੂੰ ਬਚਾਉਣ ਤੇ ਸ਼ੁੱਧ ਰੱਖਣ ਲਈ ਬੂਟੇ ਲਗਾਏ ਗਏ | ਉੱਥੇ ਹੀ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਗਏ | ਜਿਸ ਵਿਚ ਪਹਿਲਾਂ ਸਥਾਨ ਕਿਰਨਦੀਪ ਕੌਰ, ਸੁਖਪ੍ਰੀਤ ਕੌਰ ਨੇ ਦੂਜਾ ਤੇ ਸਾਨੀਆ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਵੀ ਕਿਹਾ ਕਿ ਸਾਨੂੰ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਸਾਫ਼ ਸੁਥਰਾ ਰਹਿ ਸਕੇ | ਆਉਣ ਵਾਲੀਆਂ ਪੀੜ੍ਹੀਆਂ ਲਈ ਕੁੱਝ ਸਾਫ਼ ਹਵਾ ਪਾਣੀ ਤੇ ਵਾਤਾਵਰਨ ਛੱਡ ਕੇ ਜਾਈਏ | ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਤੋਂ ਬਾਅਦ ਵੱਖ ਵੱਖ ਵਲੰਟੀਅਰਜ਼ ਨੇ ਵੀ ਆਪਣੇ ਆਪਣੇ ਖ਼ੂਬਸੂਰਤ ਵਿਚਾਰ ਵਾਤਾਵਰਨ ਬਾਰੇ ਪੇਸ਼ ਕੀਤੇ ਗਏ | ਇਸ ਮੌਕੇ ਤੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਹਰਵਿੰਦਰ ਸਿੰਘ, ਕੁਲਵਿੰਦਰ ਕੌਰ, ਜਤਿੰਦਰ ਕੌਰ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ |