11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਸਮਾਨਪੁਰ ਵਿਖੇ ਸਰਪੰਚ ਦੇ ਪਰਿਵਾਰਿਕ ਮੈਂਬਰਾਂ ਵਲੋਂ ਸੜਕ 'ਚ ਪਏ ਖੱਡਿਆਂ ਨੂੰ ਪੂਰਿਆ <br/>

Ad Position 21
No active advertisement
ਅਜੀਤ ਡੈਸਕ 25-09-2025
ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਅਸਮਾਨਪੁਰ ਹੇਠਲਾ ਨੂੰ ਜਾਂਦੀ ਸੜਕ ਦੀ ਖ਼ਰਾਬ ਹਾਲਤ ਕਾਰਨ ਪੈਦਾ ਹੋ ਰਹੀਆਂ ਮੁਸੀਬਤਾਂ ਦੇ ਹੱਲ ਲਈ ਪਿੰਡ ਦੀ ਸਰਪੰਚ ਮਨਜੀਤ ਕੌਰ ਦੇ ਪਤੀ ਗੁਰਨਾਮ ਸਿੰਘ ਬੈਂਸ ਵਲੋਂ ਇੱਕ ਵੱਡਾ ਉਪਰਾਲਾ ਕਰਦਿਆਂ ਆਪਣੇ ਪੱਧਰ 'ਤੇ ਹੀ ਪਿੰਡ ਨੂੰ ਜਾਣ ਵਾਲੀ ਮੁੱਖ ਸੜਕ 'ਤੇ ਪਏ ਵੱਡੇ-ਵੱਡੇ ਖੱਡਿਆਂ ਨੂੰ ਪੂਰ ਕੇ ਲੋਕਾਂ ਨੂੰ ਕੁੱਝ ਹੱਦ ਤੱਕ ਰਾਹਤ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਭਾਵੇਂ ਕਿ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੀਆਂ ਖਸਤਾ ਹਾਲਤ ਸੜਕਾਂ ਲਈ ਟੈਂਡਰ ਮਨਜ਼ੂਰ ਹੋ ਚੁੱਕੇ ਹਨ, ਪਰ ਇਹ ਕੰਮ ਬਰਸਾਤ ਦੇ ਮੌਸਮ ਤੋਂ ਬਾਅਦ ਹੀ ਸ਼ੁਰੂ ਹੋਣਾ ਹੈ | ਸੜਕ 'ਤੇ ਖੱਡੇ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਮੀਂਹ ਪੈਣ ਮਗਰੋਂ ਇਹ ਖੱਡੇ ਪਾਣੀ ਨਾਲ ਭਰ ਜਾਂਦੇ ਸਨ, ਜਿਸ ਕਰਕੇ ਵਾਹਨ ਚਲਾਉਣ ਜਾਂ ਪੈਦਲ ਗੁਜ਼ਰਦੇ ਸਮੇਂ ਲੋਕਾਂ ਨੂੰ ਰਸਤੇ ਦਾ ਸਹੀ ਅੰਦਾਜ਼ਾ ਨਾ ਹੋਣ ਕਰਕੇ ਅਕਸਰ ਡਿੱਗਣ ਅਤੇ ਸੱਟਾਂ ਲੱਗਣ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਸਨ | ਪਿੰਡ ਵਾਸੀਆਂ ਅਤੇ ਹੋਰ ਪਿੰਡਾਂ ਨੂੰ ਜਾਣ ਵਾਲੇ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਇਨਾਂ ਖੱਡਿਆਂ ਨੂੰ ਪੂਰਿਆ ਗਿਆ ਜਿਸ ਨਾਲ ਰੋਜ਼ਾਨਾ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਸੁਵਿਧਾ ਮਿਲੀ ਹੈ | ਪਿੰਡ ਵਾਸੀਆਂ ਨੇ ਸਰਪੰਚ ਮਨਜੀਤ ਕੌਰ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗ੍ਰੀਨਵੇਜ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ <br/>
Ad Position 24