ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗ੍ਰੀਨਵੇਜ ਸਕੂਲ ਰੁੜਕੀ ਹੀਰਾਂ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਅਤੇ ਆਪਣਾ ਪੰਜਾਬ ਫਾਊਾਡੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੇ ਸੱਦੇ 'ਤੇ ਬਾਬਾ ਫ਼ਰੀਦ ਜੀ ਦੇ ਜਨਮ ਦਿਹਾੜੇ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਗਿਆ, ਜਿਸ ਵਿਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਾਹਿਤਕ ਕਵਿਤਾ ਉਚਾਰਣ, ਭਾਸ਼ਣ ਕਲਾ, ਲੇਖ ਰਚਨਾ, ਪ੍ਰਸ਼ਨ ਉੱਤਰੀ, ਸੱਭਿਆਚਾਰਕ ਪਹਿਰਾਵਾ ਅਤੇ ਪੰਜਾਬੀ ਮਾਂ ਬੋਲੀ ਦੇ ਵਿਰਾਸਤੀ ਸਬਦਾਂ ਸਬੰਧੀ ਮੁਕਾਬਲੇ ਕਰਵਾਏ ਗਏ | ਸੰਸਥਾਂ ਦੇ ਐੱਮ. ਡੀ. ਹਰਜਿੰਦਰ ਸਿੰਘ ਮੱਲ੍ਹੀ ਨੇ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਭਾਵੇਂ ਅਸੀ ਦੁਨੀਆਂ ਦੀਆਂ ਸਾਰੀਆਂ ਭਾਸ਼ਾਵਾਂ ਸਿਖ ਲਈਏ ਪਰ ਜਿੰਨਾਂ ਸਕੂਨ ਅਤੇ ਅਪਣੱਤ ਮਾਂ ਬੋਲੀ ਪੰਜਾਬੀ ਵਿਚ ਹੈ, ਉਹ ਹੋਰ ਕਿਸੇ ਭਾਸ਼ਾ ਵਿਚ ਨਹੀ | ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੱਤੀ | ਸੰਸਥਾਂ ਦੇ ਚੇਅਰਮੈਨ ਸੁਰਮੁੱਖ ਸਿੰਘ ਮੱਲ੍ਹੀ ਨੇ ਕਿਹਾ ਕਿ ਸਾਡੀ ਸੰਸਥਾਂ ਗ੍ਰੀਨਵੇਜ਼ ਸਕੂਲ ਵਿਚ ਭਾਵੇਂ ਅੰਤਰਰਾਸ਼ਟਰੀ ਪੱਧਰ ਨੂੰ ਸਾਹਮਣੇ ਰੱਖ ਕੇ ਪੜਾਈ ਕਰਵਾਈ ਜਾ ਰਹੀ ਹੈ, ਪਰ ਮਾਂ ਬੋਲੀ ਪੰਜਾਬੀ ਨੂੰ ਪੂਰੀ ਤਰਾਂ ਸਮਰਪਿਤ ਹੈ | ਇਸ ਮੌਕੇ ਪਿ੍ੰਸੀਪਲ ਮੁਕੇਸ਼ ਅਗਰਵਾਲ, ਸੰਦੀਪ ਕੌਰ, ਬਲਤੇਜ ਸਿੰਘ ਅਤੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |