12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਿੰਡ ਬਜੀਦਪੁਰ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਕੀਤਾ ਪ੍ਰੇਰਿਤ

Ad Position 21
No active advertisement
ਅਜੀਤ ਡੈਸਕ 25-09-2025
ਬੇਲਾ 24 ਸਤੰਬਰ: (ਮਨਜੀਤ ਸਿੰਘ ਸੈਣੀ)-ਅਮਰੀਕ ਸਿੰਘ ਸਿੱਧੂ ਐੱਸ.ਡੀ.ਐੱਮ. ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਹਾਟ ਸਪਾਟ ਪਿੰਡਾਂ ਵਿਚੋਂ ਬਜੀਦਪੁਰ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ | ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਵਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਗਿਆ ਕਿ ਪਰਾਲੀ ਨਾ ਸਾੜੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਖੇਤਾਂ ਦਾ ਨੁਕਸਾਨ, ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਸੜਕਾਂ ਤੇ ਆਉਣ ਵਾਲੇ ਰਾਹਗੀਰਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਪਰਾਲੀ ਨੂੰ ਖੇਤਾਂ ਵਿਚ ਹੀ ਵਹਾਇਆ ਜਾਵੇ ਕਿਉਕਿ ਪਰਾਲੀ ਖੇਤਾਂ ਵਿਚ ਵਾਹੁਣ ਨਾਲ ਅਨੇਕਾਂ ਫਾਇਦੇ ਹਨ ਅਤੇ ਖੇਤਾਂ ਦੀ ਉਪਜ ਵੀ ਵੱਧਦੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੇਲਰਾਂ ਪਾਸੋਂ ਗੱਠਾਂ ਵੀ ਤਿਆਰ ਕਰਾ ਸਕਦੇ ਹੋ | ਮੌਕੇ ਇਹ ਵੀ ਅਪੀਲ ਕੀਤੀ ਗਈ ਕਿ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿਚ ਨਾ ਲੈ ਕੇ ਆਇਆ ਜਾਵੇ | ਜਿਸ ਨਾਲ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਸਕੱਤਰ ਹਰਬੰਸ ਸਿੰਘ ਜਟਾਣਾ, ਸਤਵਿੰਦਰ ਸਿੰਘ ਖੇਤੀਬਾੜੀ ਅਫ਼ਸਰ, ਸ੍ਰੀ ਚਮਕੌਰ ਸਾਹਿਬ ਨੁਮਾਇੰਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਰੂਪਨਗਰ ਅਤੇ ਹੋਰ ਅਧਿਕਾਰੀ/ਕਰਮਚਾਰੀ ਹਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਦੀਆਂ ਮੰਗਾਂ ਪੰਜਾਬ ਸਰਕਾਰ ਤੁਰੰਤ ਮੰਨੇ- ਸੀ. ਪੀ. ਆਈ. ਐੱਮ. <br/> ਅਗਲੀ ਖ਼ਬਰ ਗ੍ਰੀਨਵੇਜ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24