12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਗਰ ਕੌਂਸਲ ਕਰਮਚਾਰੀਆਂ ਦੀਆਂ ਮੰਗਾਂ ਪੰਜਾਬ ਸਰਕਾਰ ਤੁਰੰਤ ਮੰਨੇ- ਸੀ. ਪੀ. ਆਈ. ਐੱਮ. <br/>

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਨਗਰ ਕੌਂਸਲ ਕਰਮਚਾਰੀਆਂ ਦੀਆਂ ਮੰਗਾਂ ਪੰਜਾਬ ਸਰਕਾਰ ਤੁਰੰਤ ਮੰਨੇ | ਇੱਥੇ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ.ਐੱਮ. ਜ਼ਿਲ੍ਹਾ ਸਕੱਤਰੇਤ ਮੈਂਬਰ ਕਾ. ਸੁਰਜੀਤ ਸਿੰਘ ਢੇਰ ਅਤੇ ਬਜਿੰਦਰ ਪੰਡਿਤ ਨੇ ਕਿਹਾ ਕਿ ਘਰ ਘਰ ਰੁਜ਼ਗਾਰ ਦੇਣ ਦੇ ਵਾਅਦਾ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਅੱਜ ਸੂਬੇ ਦੇ ਲੋਕਾਂ ਕੋਲੋਂ ਰੁਜ਼ਗਾਰ ਖੋ ਰਹੀ ਹੈ | ਜਿਹੜਾ ਹਰਾ ਪੈੱਨ ਲੋਕਾਂ ਦੇ ਭਲੇ ਲਈ ਚਲਾਉਣ ਦਾ ਵਾਅਦਾ ਕਰਦੇ ਸਨ ਅੱਜ ਉਹ ਹਰਾ ਪੈੱਨ ਲੋਕਾਂ ਦੀ ਤਬਾਹੀ ਕਰ ਰਿਹਾ ਹੈ, ਜਿਸ ਦਾ ਕੌਂਸਲ ਕਰਮਚਾਰੀ ਡੱਟ ਕੇ ਵਿਰੋਧ ਕਰ ਰਹੇ ਹਨ | ਕੌਂਸਲਾਂ ਦੇ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ, ਪਰ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਕਰਨ ਦੀ ਬਜਾਏ ਸਗੋਂ ਉਨ੍ਹਾਂ ਦੇ ਕੰਮ ਦੇ ਵੱਡੇ ਠੇਕੇਦਾਰਾਂ ਦੇ ਟੈਂਡਰ ਪਾਸ ਕਰ ਦਿੰੱਤੇ ਹਨ | ਸੀ.ਪੀ.ਆਈ.ਐੱਮ. ਦੇ ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਘੱਟੋ ਘੱਟ ਤਨਖਾਹ 26000 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ, ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਪੰਜਾਬ ਸਰਕਾਰ ਮੰਨੇ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲ ਕਰਨ ਦੀ ਬਜਾਏ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੀ ਹੈ | ਇਹ ਕਿਸੇ ਵੀ ਹਲਾਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਮਦਨ ਲਾਲ, ਜੈਮਲ ਸਿੰਘ, ਸਤੀਸ਼ ਕੁਮਾਰ, ਅਸ਼ਵਨੀ ਕੁਮਾਰ, ਹਰੀਸ਼ ਕੁਮਾਰ ਸਤੀਸ਼, ਜੱਸੀ ਸਮੇਤ ਹੋਰ ਕੌਂਸਲ ਦੇ ਕਰਮਚਾਰੀ ਵੱਡੀ ਗਿਣਤੀ 'ਚ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਨੇ ਖੇਤਰੀ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਪਿੰਡ ਬਜੀਦਪੁਰ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਕੀਤਾ ਪ੍ਰੇਰਿਤ
Ad Position 24