12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਗਰ ਕੌਂਸਲ ਵਲੋਂ ਬਾਹਰੀ ਬੰਦਿਆਂ ਕੋਲੋਂ ਸਫ਼ਾਈ ਕਰਵਾਉਣ 'ਤੇ ਸਫ਼ਾਈ ਸੇਵਕ ਭੜਕੇ <br/>

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸਮੂਹ ਨਗਰ ਕੌਂਸਲਾਂ ਦੇ ਕੰਮ ਨਿੱਜੀ ਕੰਪਨੀਆਂ ਕੋਲੋਂ ਕਰਵਾਉਣ ਦੇ ਫੈਸਲੇ ਦੇ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਸਫ਼ਾਈ ਸੇਵਕਾਂ 'ਚ ਅੱਜ ਉਦੋਂ ਭਾਰੀ ਰੋਸ ਫੈਲ ਗਿਆ ਜਦੋਂ ਨਗਰ ਕੌਂਸਲ ਵਲੋਂ ਬਾਹਰੀ ਬੰਦਿਆਂ ਤੋਂ ਸ਼ਹਿਰ ਦੇ ਮੁੱਖ ਸਥਾਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ | ਰੋਹ 'ਚ ਆਏ ਹੜਤਾਲੀ ਸਫ਼ਾਈ ਸੇਵਕਾਂ ਨੇ ਸਥਾਨਕ ਬਜ਼ਾਰਾਂ 'ਚ ਜਿੱਥੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ, ਉੱਥੇ ਹੀ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕਾਂ ਵਲੋਂ ਕੀਤੇ ਜਾ ਰਹੇ ਰੋਸ ਮੁਜਾਹਰੇ ਦੀ ਅਗਵਾਈ ਕਰ ਰਹੇ ਮਿਊਾਸਪਲ ਸਫ਼ਾਈ ਸੇਵਕ ਯੂਨੀਅਨ ਜ਼ਿਲ੍ਹ ਾ ਰੂਪਨਗਰ ਦੇ ਪ੍ਰਧਾਨ ਕੌਸ਼ਲ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ ਦੇ ਕੰਮਕਾਜ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਫੈਸਲੇ ਖਿਲਾਫ ਪਿਛਲੇ ਤਕਰੀਬਨ 13 ਦਿਨਾਂ ਤੋਂ ਪੂਰੇ ਪੰਜਾਬ ਅੰਦਰ ਸਫ਼ਾਈ ਸੇਵਕਾਂ ਵਲੋਂ ਹੜਤਾਲ ਕਰਕੇ ਕੰਮਕਾਜ ਠੱਪ ਕੀਤੇ ਹੋਏ ਹਨ | ਇਸੇ ਤਹਿਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ 'ਚ ਵੀ ਸਮੂਹ ਸਫ਼ਾਈ ਸੇਵਕ ਉਸੇ ਦਿਨ ਤੋਂ ਹੀ ਹੜਤਾਲ 'ਤੇ ਹਨ | ਉਨ੍ਹ ਾਂ ਕਿਹਾ ਕਿ ਸਥਾਨਕ ਨਗਰ ਕੌਂਸਲ ਵਲੋਂ ਕੁਝ ਬਾਹਰੀ ਬੰਦਿਆਂ ਕੋਲੋ ਬਜਾਰਾ 'ਚੋਂ ਕੁੂੜਾ ਚੁੱਕਵਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਨਗੇ ਤੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਉਨ੍ਹ ਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਸਾਥੀਆਂ ਦਾ ਸ਼ੋਸ਼ਣ ਕਿਸੇ ਵੀ ਕੀਮਤ 'ਤੇ ਬਰਦਾਸਤ ਨਹੀਂ ਕਰਨਗੇ ਅਤੇ ਹਾਈਕਮਾਨ ਦੇ ਆਦੇਸ਼ਾਂ ਤਹਿਤ ਅੱਗੇ ਹੁਕਮਾਂ ਤੱਕ ਹੜਤਾਲ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ <br/> ਅਗਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਨੇ ਖੇਤਰੀ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ <br/>
Ad Position 24