12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਿਵਾਲਿਕ ਹਿਲ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਡਾ. ਦੀਪਰਮਨ ਸਿੰਘ ਕਥੂਰੀਆ ਚੇਅਰਮੈਨ, ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਨੇ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਅਤੇ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ ਅਤੇ ਪੰਜਾਬ ਦੀਆਂ ਜੀਵੰਤ ਪਰੰਪਰਾਵਾਂ ਦੀ ਕਦਰ ਕਰਨ ਵਿਚ ਮੱਦਦ ਕਰਦੇ ਹਨ | ਇਸ ਤੋਂ ਇਲਾਵਾ ਕਾਲਜ ਦੇ ਪਿ੍ੰਸੀਪਲ ਡਾ. ਕੋਮਲ ਸ਼ਰਮਾ ਨੇ ਆਪਣੇ ਭਾਸ਼ਣ ਵਿਚ ਪੰਜਾਬੀ ਭਾਸ਼ਾ ਵਿੱਚ ਪੰਜਾਬੀ ਭਾਸ਼ਾ ਦੀ ਸੰਸਕਿ੍ਤਕ ਵਿਰਾਸਤ, ਸਾਹਿਤਕ ਯੋਗਦਾਨ ਤੇ ਸਮਾਜ ਵਿਚ ਇਸ ਦੀ ਭੂਮਿਕਾ 'ਤੇ ਚਾਨਣ ਪਾਇਆ | ਉਨ੍ਹਾਂ ਨੇ ਕਿਹਾ ਕਿ ਮਾਂ-ਬੋਲੀ ਕੇਵਲ ਵਿਚਾਰ ਵਿਅਕਤ ਕਰਨ ਦਾ ਸਾਧਨ ਨਹੀਂ ਹੈ ਬਲਕਿ ਸਾਡੀ ਪਹਿਚਾਣ ਤੇ ਸੱਭਿਆਚਾਰ ਦੀ ਆਤਮਾ ਹੈ | ਇਸ ਮੌਕੇ ਪੰਜਾਬੀ ਲੇਖਕਾਂ ਦੀਆਂ ਵੱਖ-ਵੱਖ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਲਗਪਗ 30 ਲੇਖਕਾਂ ਦੀਆਂ ਪੁਸਤਕਾਂ ਦਾ ਪ੍ਰਦਰਸ਼ਨ ਕੀਤਾ ਗਿਆ | ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਡਾ. ਲਤਾ ਸ਼ਰਮਾ ਤੇ ਅਮਨਦੀਪ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮਾਂ-ਬੋਲੀ ਦੀ ਸੰਭਾਲ ਤੇ ਵਿਕਾਸ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਤੇ ਮਾਣ ਹੋਣਾ ਚਾਹੀਦਾ ਹੈ ਤੇ ਇਸ ਵਿਚ ਬੋਲਣ ਤੇ ਲਿਖਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ | ਇਸ ਪ੍ਰੋਗਰਾਮ ਵਿਚ ਕਾਲਜ ਦੇ ਸੁਪਰਡੈਂਟ ਰਜਿੰਦਰ ਪਾਲ ਸ਼ਰਮਾ, ਅਕਾਉਂਟੈਂਟ ਭਾਰਤ ਭੂਸ਼ਣ ਜਗੋਤਾ, ਅਨੀਤਾ, ਬਲਜੀਤ ਕੌਰ, ਮਮਤਾ ਦੇਵੀ ਅਤੇ ਕਲਰਕ ਦਵਿੰਦਰ ਸਿੰਘ ਸਮੂਹ ਸਟਾਫ਼ ਸਮੇਤ ਸ਼ਾਮਲ ਰਹੇ, ਜਿਸ ਕਾਰਨ ਇਹ ਪ੍ਰੋਗਰਾਮ ਹੋਰ ਵੀ ਪ੍ਰਭਾਵਸ਼ਾਲੀ ਹੋ ਨਿਬੜਿਆ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਵਲੋਂ ਬਾਹਰੀ ਬੰਦਿਆਂ ਕੋਲੋਂ ਸਫ਼ਾਈ ਕਰਵਾਉਣ 'ਤੇ ਸਫ਼ਾਈ ਸੇਵਕ ਭੜਕੇ <br/>
Ad Position 24