12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਿਪਸ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਤੇ ਫਾਊਾਡੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਟਾਫ਼ ਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸਕੂਲ ਆਏ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਦੇ ਪੰਜਾਬੀ ਬੋਲੀ ਨੂੰ ਸਮਰਪਿਤ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਕਵਿਤਾ ਉਚਾਰਨ , ਭਾਸ਼ਣ ਕਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਆਦਿ ਪ੍ਰਮੁੱਖ ਸਨ | ਇਸ ਦੌਰਾਨ ਸਮੂਹ ਵਿਦਿਆਰਥੀਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਦਾ ਸਦਾ ਸਤਿਕਾਰ ਕਰਦੇ ਰਹਿਣ ਦਾ ਪ੍ਰਣ ਵੀ ਕੀਤਾ | ਇਨ੍ਹਾਂ ਮੁਕਾਬਲਿਆਂ ਤੋਂ ਬਾਅਦ ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਵਲੋਂ ਸਾਹਿੱਤਿਕ ਕਵੀ ਦਰਬਾਰ ਵੀ ਕਰਵਾਇਆ ਗਿਆ, ਜਿਸ ਵਿਚ ਅਧਿਆਪਕਾਂ ਨੇ ਆਪੋ ਆਪਣੀਆਂ ਰਚਨਾਵਾਂ ਸੁਣਾਇਆਂ ਤੇ ਵਾਹ ਵਾਹ ਖੱਟੀ | ਸਕੂਲ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਤੇ ਐੱਮ. ਡੀ. ਸ਼ਿੰਦਰਪਾਲ ਕੌਰ ਅਟਵਾਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪਹਿਲੇ ਵਿਸ਼ਵ ਪੰਜਾਬੀ ਦਿਵਸ ਅਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਸਾਰਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ | ਸਕੂਲ ਦੇ ਪਿ੍ੰਸੀਪਲ ਸਰਜੀਤ ਸਿੰਘ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਅਰਸ਼ਦੀਪ ਸਿੰਘ ਬਰਾੜ ਤੇ ਵਾਈਸ ਪਿ੍ੰਸੀਪਲ ਮਨਦੀਪ ਕੌਰ ਮਾਹਲ ਨੇ ਵੀ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਸਕੂਲਾਂ ਦੀਆਂ ਪਾਠ-ਪੁਸਤਕਾਂ 'ਚ 'ਆਪ੍ਰੇਸ਼ਨ ਸੰਧੂਰ' ਬਾਰੇ ਜੋੜਿਆ 'ਨਵਾਂ ਅਧਿਆਇ' ਅਗਲੀ ਖ਼ਬਰ ਭਾਕਿਯੂ (ਸਿੱਧੂਪੁਰ) ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ <br/>
Ad Position 24