10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੁਲਿਸ ਵਲੋਂ 6 ਕਿੱਲੋ ਭੁੱਕੀ ਸਮੇਤ ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 26-09-2025
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਐੱਸ.ਐੱਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਦੀ ਪੁਲਿਸ ਨੇ ਸੁਖਵਿੰਦਰ ਸਿੰਘ ਉਰਫ਼ ਪਵਿੱਤਰ ਵਾਸੀ ਪਲਾਸੀ ਕਲਾਂ (ਜ਼ਿਲ੍ਹਾ ਸੋਲਨ, ਹਿਮਾਚਲ ਪ੍ਰਦੇਸ਼) ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 6 ਕਿਲੋਗ੍ਰਾਮ ਤੋਂ ਵੱਧ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ, ਥਾਣਾ ਸਿਟੀ ਮੋਰਿੰਡਾ ਦੀ ਪੁਲਿਸ ਨੇ ਨਸ਼ਾ ਕਰਨ ਦੇ ਆਦੀ ਦੀਪਕ ਚੰਦ ਵਾਸੀ ਬਲਦੇਵ ਨਗਰ ਮੋਰਿੰਡਾ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ | ਥਾਣਾ ਨੰਗਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਾਗਰ ਮਲਿਕ ਵਾਸੀ ਡੀ.ਡੀ.ਐਸ.ਈ. ਬਲਾਕ ਨੰਗਲ ਨੂੰ ਕਾਬੂ ਕੀਤਾ ਜੋ ਦੜ੍ਹੇ ਸੱਟੇ ਦਾ ਕੰਮ ਕਰ ਰਿਹਾ ਸੀ | ਉਸ ਤੋਂ 610 ਰੁਪਏ ਬਰਾਮਦ ਕਰਕੇ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ | ਐੱਸ.ਐੱਸ.ਪੀ. ਨੇ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਨਾਲ ਸਹਿਯੋਗ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸੁਰੱਖਿਅਤ ਢੰਗ ਨਾਲ ਪੰਜਾਬ ਐਂਟੀ ਡਰੱਗ ਹੈਲਪਲਾਈਨ 97791-00200 ਜਾਂ ਜ਼ਿਲ੍ਹਾ ਪੁਲਿਸ ਨੰਬਰਾਂ 'ਤੇ ਸਾਂਝੀ ਕੀਤੀ ਜਾ ਸਕਦੀ ਹੈ | ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਤਿੰਨ ਸਾਲ 'ਚ ਪੰਜਾਬ ਸਰਕਾਰ ਨੇ ਬਦਲੀ ਪਿੰਡ ਦੋਨਾਲ ਦੀ ਨੁਹਾਰ <br/> ਅਗਲੀ ਖ਼ਬਰ ਸਿੱਖਿਆ ਮੰਤਰੀ ਬੈਂਸ ਨੇ ਬੇਲੀ ਪੰਚਾਇਤ ਨੂੰ ਇਕ ਲੱਖ ਰੁਪਏ ਦੇਣ ਦਾ ਕੀਤਾ ਐਲਾਨ <br/>
Ad Position 24