10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬਾਬਾ ਗੁਰਦਿੱਤਾ ਜੀ ਸਕੂਲ ਦੀ ਖੋ-ਖੋ ਟੀਮ ਨੇ ਪਹਿਲਾ ਸਥਾਨ ਕੀਤਾ ਹਾਸਿਲ <br/>

Ad Position 21
No active advertisement
ਅਜੀਤ ਡੈਸਕ 26-09-2025
ਢੇਰ, 25 ਸਤੰਬਰ (ਸ਼ਿਵ ਕੁਮਾਰ ਕਾਲੀਆ)-69ਵੀਂ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੀਆਂ 17 ਸਾਲ ਲੜਕੀਆਂ ਨੇ ਰੋਪੜ ਵਿਖੇ ਹੋਏ ਖੋ-ਖੋ ਟੂਰਨਾਮੈਂਟ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਤੇ 14 ਸਾਲ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ, ਜਿਸ ਤੇ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਪਹਿਲਾਂ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਸਕੂਲ ਵਿਚ ਵਿਸ਼ੇਸ਼ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਖੇਡ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਇਸ ਸਕੂਲ ਦਾ ਮਕਸਦ ਇਲਾਕੇ ਦੇ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਵਿਚ ਕਾਮਯਾਬ ਕਰਨਾ ਹੈ | ਜਿਸ ਮਕਸਦ ਦੀ ਪੂਰਤੀ ਦੇ ਲਈ ਸਮੂਹ ਸਕੂਲ ਸਟਾਫ਼ ਦਿਨ ਰਾਤ ਮਿਹਨਤ ਕਰ ਰਿਹਾ ਹੈ | ਇਸ ਮੌਕੇ ਸਟੇਟ ਪੱਧਰ ਤੇ ਜਾਣ ਵਾਲੀਆਂ 9 ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਡੀ. ਈ. ਪੀ ਬਹਾਦਰ ਸਿੰਘ, ਸੰਗਤ ਸਿੰਘ ਤੇ ਮੈਡਮ ਸੀਮਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਵਿਖੇ ਰੁਜ਼ਗਾਰ ਕੈਂਪ ਅੱਜ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਮਠਿਆਈਆਂ ਵਾਲੀਆਂ ਦੁਕਾਨਾਂ ਦੀ ਹੋਵੇ ਜਾਂਚ- ਦੁੱਧ ਉਤਪਾਦਕ <br/>
Ad Position 24