ਢੇਰ, 25 ਸਤੰਬਰ (ਸ਼ਿਵ ਕੁਮਾਰ ਕਾਲੀਆ)-3 ਅਕਤੂਬਰ ਨੂੰ ਰਾਮ ਲੀਲ੍ਹਾ ਮੈਦਾਨ ਬਾਸੋਵਾਲ ਕਲੋਨੀ ਗੰਗੂਵਾਲ ਵਿਖੇ ਧੂਮ ਧਾਮ ਨਾਲ ਦੁਸਹਿਰੇ ਦਾ ਪਰਵ ਮਨਾਇਆ ਜਾਵੇਗਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਰਾਧਾ ਕਿ੍ਸ਼ਨ ਮੰਦਿਰ ਠਾਕੁਰ ਦੁਆਰਾ ਰਾਮਾ ਡਰਾਮਾਟਿਕ ਕਮੇਟੀ ਦੇ ਪ੍ਰਧਾਨ ਸਰਪੰਚ ਲੱਕੀ ਕਪਿਲਾ ਨੇ ਦੱਸਿਆ ਕਿ ਇਸ ਵਾਰ ਦੇ ਦੁਸਹਿਰੇ ਦੇ ਤਿਉਹਾਰ ਵਿਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਪ੍ਰਧਾਨ ਲੱਕੀ ਕਪਿਲਾ ਵਲੋਂ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਸਾਥੀਆਂ ਸਮੇਤ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਦੁਸਹਿਰਾ ਪਰਵ ਦੇ ਮੌਕੇ 'ਤੇ ਪਹੁੰਚਣ ਲਈ ਸੱਦਾ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਵਾਰ ਦਾ ਇਹ ਦੁਸ਼ਹਿਰਾ ਪਰਵ ਵੇਖਣ ਯੋਗ ਹੋਵੇਗਾ | ਇਸ ਮੌਕੇ ਤੇ ਉਨ੍ਹਾਂ ਨਾਲ ਰਜੇਸ਼ ਚੀਟੁ, ਵਿਕਾਸ ਸੇਖੜੀ, ਸਰਬਜੀਤ ਪਿ੍ੰਸ ਸਰਪੰਚ ਗੰਗੂਵਾਲ, ਰਕੇਸ਼ ਚੰਦਰ ਭੋਲਾ, ਸੁਧਾਮਾ ਰਾਮ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ ਨੰਗਲ, ਸੁਨੀਲ ਅਡਵਾਲ ਪ੍ਰਧਾਨ ਰੇਹੜੀ ਖੋਖਾ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਮੌਜੂਦ ਸਨ |