10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਲੋਕਾਂ ਲਈ ਸੀ. ਐੱਮ. ਯੋਗਸ਼ਾਲਾ ਹੋ ਰਹੀ ਵਰਦਾਨ ਸਾਬਿਤ <br/>

Ad Position 21
No active advertisement
ਅਜੀਤ ਡੈਸਕ 26-09-2025
ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਯੋਗ ਇਕ ਬੇਸ਼ਕੀਮਤੀ ਪ੍ਰਾਚੀਨ ਪ੍ਰਥਾ ਹੈ, ਭਾਵੇਂ ਸਾਰੀ ਦੁਨੀਆਂ ਨੂੰ ਯੋਗਾ ਦੀ ਮਹੱਤਤਾ ਬਾਰੇ ਪਤਾ ਹੈ, ਪਰ ਮਨ ਨੂੰ ਸ਼ਾਂਤ ਅਤੇ ਸ਼ਰੀਰ ਨੂੰ ਸਿਹਤਮੰਦ ਬਣਾਏ ਰੱਖਣ 'ਚ ਯੋਗਾ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਹ ਵਿਚਾਰ ਨੂਰਪੁਰ ਬੇਦੀ ਵਿਖੇ ਸੀ. ਐੱਮ. ਯੋਗਸ਼ਾਲਾ ਦੌਰਾਨ ਯੋਗ ਕਿਰਿਆਵਾਂ ਕਰਵਾਉਣ ਮੌਕੇ ਵਿਚਾਰ ਪ੍ਰਗਟਾਉਂਦਿਆਂ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਤੋਂ ਪਹੁੰਚੇ ਯੋਗਾ ਟਰੇਨਰ ਰਮੇਸ਼ ਕੁਮਾਰ ਨੇ ਦੱਸਿਆ ਕਿ ਯੋਗ ਦੇ ਫਾਇਦਿਆਂ ਨੂੰ ਦੇਖਦੇ ਹੋਏ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਦੇ ਤਹਿਤ 'ਮੁੱਖ ਮੰਤਰੀ ਯੋਗਸ਼ਾਲਾ' ਤਹਿਤ ਵੱਖ-ਵੱਖ ਥਾਵਾਂ 'ਤੇ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਲੋਕ ਯੋਗ ਦੇ ਫ਼ਾਇਦਿਆਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਇਸ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ | ਉਨ੍ਹਾਂ ਨੇ ਦੱਸਿਆ ਕਿ ਨੂਰਪੁਰ ਬੇਦੀ ਇਲਾਕੇ ਦੇ 5 ਪਿੰਡਾਂ ਦੇ ਕਰੀਬ 200 ਵਿਅਕਤੀ ਯੋਗਾ ਕਰਨ ਲਈ ਆਉਂਦੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਿਰੰਤਰ ਯੋਗਸ਼ਾਲਾ 'ਚ ਆ ਰਹੇ ਹਨ ਦਾ ਮੰਨਣਾ ਹੈ ਕਿ ਉਹ ਆਪਣੇ-ਆਪਨੂੰ ਨਿੱਤ ਦੇ ਜੀਵਨ 'ਚ ਪਹਿਲਾ ਤੋਂ ਵਧੇਰੇ ਤੰਦਰੁਸਤ ਤੇ ਸਿਹਤਮੰਦ ਮਹਿਸੂਸ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗੜਬਾਗਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਬਾਸੋਵਾਲ ਕਲੋਨੀ 'ਚ 3 ਨੂੰ ਮਨਾਇਆ ਜਾਵੇਗਾ ਦੁਸਹਿਰਾ <br/>
Ad Position 24