10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਗੈੱਸਟ ਲੈਕਚਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਐੱਨ. ਐੱਸ. ਐੱਸ. ਸਥਾਪਨਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਗੈੱਸਟ ਲੈਕਚਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਡਾ. ਜਤਿੰਦਰ ਸਿੰਘ ਗਿੱਲ, ਪਿ੍ੰਸੀਪਲ ਸਰਕਾਰੀ ਕਾਲਜ ਰੂਪਨਗਰ ਅਤੇ ਡਿਪਟੀ ਡੀ. ਪੀ. ਆਈ. ਪੰਜਾਬ ਵਲੋ ਸ਼ਿਰਕਤ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਜਸਵੀਰ ਸਿੰਘ ਵਲੋਂ ਡਾ. ਜਤਿੰਦਰ ਸਿੰਘ ਗਿੱਲ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਦਾ ਐੱਨ. ਐੱਸ. ਐੱਸ. ਵਿਭਾਗ ਬੀਤੇ ਲੰਮੇ ਸਮੇਂ ਤੋਂ ਰਾਸ਼ਟਰੀ ਸੇਵਾ ਯੋਜਨਾ ਦੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਲਜ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਸਮਾਗਮਾਂ ਵਿਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ ਅਤੇ ਸਮਾਜ ਸੇਵਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ | ਇਸ ਮੌਕੇ ਡਾ. ਜਤਿੰਦਰ ਸਿੰਘ ਗਿੱਲ ਵਲੋਂ ਐੱਨ. ਐੱਸ. ਐੱਸ. ਦੇ ਮੋਟੋ 'ਮੈਂ ਨਹੀਂ, ਤੁਸੀਂ' ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਐੱਨ. ਐੱਸ. ਐੱਸ. ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਂਉਦਾ ਹੈ ਅਤੇ ਇਸ ਰਾਹੀਂ ਨੌਜਵਾਨ ਸੇਵਾ ਅਤੇ ਸਮਾਜਿਕ ਜਿੰਮਵਾਰੀਆਂ ਨਾਲ ਜੁੜਦੇ ਹਨ | ਡਾ. ਗਿੱਲ ਨੇ ਵਿਗਿਆਨ ਅਤੇ ਸਾਹਿਤ ਦੀਆਂ ਉਦਾਹਰਨਾਂ ਨਾਲ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਗੁਰਬਾਣੀ ਦੇ ਹਵਾਲਿਆਂ ਰਾਹੀਂ ਸੇਵਾ ਦੀ ਮਹੱਤਤਾ ਉਜਾਗਰ ਕੀਤੀ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਜੇ.ਪੀ. ਸਿੰਘ ਵਲੋਂ ਨਿਭਾਈ ਗਈ, ਜਦੋਕਿ ਡਾ. ਵੀਰਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰੀਪੁਰ ਤੋਂ ਕਾਹਨਪੁਰ ਖੂਹੀ ਤੱਕ ਮਾਰਗ ਦੇ ਨਵੀਨੀਕਰਨ ਦਾ ਕੰਮ ਆਰੰਭ <br/> ਅਗਲੀ ਖ਼ਬਰ ਪਿੰਡ ਗੜਬਾਗਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>
Ad Position 24