16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਅਧਿਆਪਕ ਯੂਨੀਅਨ ਵਲੋਂ 2 ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 27-09-2025
ਬੇਲਾ, 26 ਸਤੰਬਰ (ਮਨਜੀਤ ਸਿੰਘ ਸੈਣੀ)-4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵਲੋਂ 2 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਦੇ ਪ੍ਰਧਾਨ ਤਨਵੀਰ ਨੇ ਦੱਸਿਆ ਕਿ 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵਲੋਂ 2 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜਨਵਰੀ 2023 ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੱਡੇ ਇਕੱਠ ਵਿਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਤੇ ਉਨ੍ਹਾਂ ਦਾ ਮੈਡੀਕਲ ਵੀ ਕਰਾਇਆ ਗਿਆ, ਪਰ ਸਰਕਾਰ ਨੇ ਉਨ੍ਹਾਂ ਨੂੰ ਸਕੂਲਾਂ ਵਿਚ ਭੇਜਣ ਦੀ ਬਜਾਏ ਨਤੀਜਾ ਰੀਵਾਇਜ਼ ਕਰਕੇ 252 ਅਧਿਆਪਕਾਂ ਨੂੰ ਭਰਤੀ ਵਿਚੋਂ ਬਾਹਰ ਕੱਢ ਦਿੱਤਾ ਗਿਆ, ਜਿਸ ਕਰਕੇ ਯੂਨੀਅਨ ਵਲੋਂ ਸੰਘਰਸ਼ ਕੀਤਾ, ਧਰਨੇ ਲਗਾਏ ਪਰ ਸਰਕਾਰ ਦੇ ਕੰਨਾਂ 'ਤੇ ਜੂੰ ਨਾ ਸਰਕੀ | ਆਖਰ ਵਿਚ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲਈ ਸੀ ਤੇ ਅਦਾਲਤ ਨੇ ਫੈਸਲਾ ਉਨ੍ਹਾਂ ਦੇ ਹੱਕ ਵਿਚ ਕਰ ਦਿੱਤਾ, ਪਰ ਸਰਕਾਰ ਤੇ ਸਿੱਖਿਆ ਵਿਭਾਗ ਅਜੇ ਵੀ ਟਾਲ ਮਟੋਲ ਕਰ ਰਹੇ ਹਨ | ਹੁਣ ਉਨ੍ਹਾਂ ਮਾਣਯੋਗ ਅਦਾਲਤ ਦਾ ਫ਼ੈਸਲਾ ਲਾਗੂ ਕਰਵਾਉਣ ਲਈ 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨਗੇ | ਇਸ ਮੌਕੇ ਕੁਲਿਵੰਦਰ ਸਿੰਘ, ਜਰਨੈਲ ਕੌਰ, ਰਾਮਲਾਲ, ਗੁਰਪ੍ਰੀਤ ਕੌਰ, ਕਿਰਨ ਮੈਡਮ, ਪੂਨਮ, ਰਾਜਦੀਪ, ਸਾਹਿਬ ਸਿੰਘ ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਪੀ. ਖ਼ਾਦ ਦੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ ਭਾਕਿਯੂ ਵਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਨਹੀਂ ਬਣ ਸਕਿਆ ਸੈਰਗਾਹ <br/>
Ad Position 24