16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਰਹਿੰਦ ਖੂੰਹਦ ਨੂੰ ਖੇਤਾਂ 'ਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ 'ਚ ਵਾਧਾ ਕੀਤਾ ਜਾਵੇ- ਐੱਸ. ਡੀ. ਐੱਮ. <br/>

Ad Position 21
No active advertisement
ਅਜੀਤ ਡੈਸਕ 27-09-2025
ਸੁਖਸਾਲ, 26 ਸਤੰਬਰ (ਧਰਮ ਪਾਲ)-ਸੁਖਸਾਲ ਵਿਚ ਅਗਾਂਹਵਧੂ ਕਿਸਾਨਾਂ ਲਈ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਐੱਸ.ਡੀ.ਐੱਮ. ਨੰਗਲ ਸਚਿਨ ਪਾਠਕ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਕੈਂਪ ਦੌਰਾਨ ਕਿਸਾਨਾਂ ਨੂੰ ਐੱਸ.ਐੱਮ.ਐੱਸ (ਪਰਾਲੀ ਪ੍ਰਬੰਧਨ ਪ੍ਰਣਾਲੀ) ਨਾਲ ਲੈਸ ਕੰਬਾਈਨਡ ਹਾਰਵੈਸਟਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ, ਜਿਹੜੇ ਸਿੱਧੇ ਉਨ੍ਹਾਂ ਦੇ ਪਿੰਡ ਨਾਲ ਮੈਪ ਕੀਤੇ ਗਏ ਹਨ | ਇਸ ਤੋਂ ਇਲਾਵਾ, ਕਿਸਾਨਾਂ ਨੂੰ ਦੱਸਿਆ ਗਿਆ ਕਿ ਸੁਪਰ ਸੀਡਰ ਮਸ਼ੀਨਾਂ ਵੀ ਉਨ੍ਹਾਂ ਦੇ ਪਿੰਡ ਨਾਲ ਮੈਪ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਦਾ ਸਮਰੱਥ ਪ੍ਰਬੰਧਨ ਹੋ ਸਕਦਾ ਹੈ | ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਨਵੀਂ ਤਕਨਾਲੋਜੀ ਦੇ ਫ਼ਾਇਦੇ ਬਾਰੇ ਵੀ ਜਾਗਰੂਕ ਕੀਤਾ | ਇਸ ਮੌਕੇ ਅਮਰਜੀਤ ਸਿੰਘ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ, ਕੰਬਾਈਨ ਅਪਰੇਟਰਾਂ ਤੇ ਮਾਲਕਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਵਾਢੀ ਕੇਵਲ (ਐਸ.ਐਮ.ਐਸ.) ਵਾਲੀਆਂ ਮਸ਼ੀਨਾਂ ਨਾਲ ਹੀ ਕਰਨ ਤਾਂ ਜੋ ਆਉਣ ਵਾਲੇ ਹਾੜ੍ਹੀ ਸੀਜ਼ਨ ਵਿਚ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਬਿਨਾਂ ਕਿਸੇ ਔਕੜ ਤੋਂ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਨੰਗਲ ਉਪ ਮੰਡਲ ਦੇ ਕਿਸਾਨਾ ਵਲੋਂ ਪਹਿਲਾ ਹੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਨਾਲ ਅਤੇ ਸਰਕਾਰ ਵਲੋਂ ਸਬਸਿਡੀ ਉਤੇ ਦਿੱਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਨ ਦੀ ਸ਼ਲਾਘਾ ਕਰਦੇ ਹੋਏ ਐੱਸ.ਡੀ.ਐੱਮ. ਨੇ ਕਿਹਾ ਕਿ ਉਨ੍ਹਾਂ ਨੇ ਇਸ ਖੇਤਰ ਵਿਚ ਆਪਣੇ ਲੰਬੇ ਤਜਰਬੇ ਨਾਲ ਇਹ ਅਨੁਭਵ ਕੀਤਾ ਹੈ ਕਿ ਰਵਾਇਤੀ ਖੇਤੀ ਛੱਡ ਕੇ ਆਧੁਨਿਕ ਢੰਗ ਤਰੀਕੇ ਅਪਨਾਉਣ ਵਾਲੇ ਕਿਸਾਨ ਵਧੇਰੇ ਮੁਨਾਫਾ ਕਮਾ ਰਹੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 4 ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ <br/> ਅਗਲੀ ਖ਼ਬਰ ਪਿੰਡ ਬਿੱਕੋਂ ਵਿਖੇ ਫੌਗਿੰਗ ਕਰਵਾਈ
Ad Position 24