16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜਗਦੰਬੇ ਰਾਮ-ਲੀਲ੍ਹਾ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਰਾਮ-ਲੀਲ੍ਹਾ ਦਾ ਮੰਚਨ <br/>

Ad Position 21
No active advertisement
ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਨਾ ਦਾ ਸਨਮਾਨ ਕਰ ਰਹੇ ਰਾਮ-ਲੀਲ੍ਹਾ ਕਮੇਟੀ ਦੇ ਪ੍ਰਬੰਧਕ | <br/> 27-09-2025
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜੈਲ ਸਿੰਘ ਨਗਰ ਵਿਚ ਜੈ ਜਗਦੰਬੇ ਰਾਮ-ਲੀਲ੍ਹਾ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਰਾਮ-ਲੀਲ੍ਹਾ ਦੀ ਤੀਸਰੀ ਨਾਈਟ ਦਾ ਉਦਘਾਟਨ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕੀਤਾ | ਇਸ ਮੌਕੇ ਐੱਸ. ਐੱਸ. ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਨਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਭਗਵਾਨ ਰਾਮ ਦੇ ਉਪਦੇਸ਼ਾਂ ਦੇ ਅਨੁਸਾਰ ਬਤੀਤ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜਦੋਂ ਪਾਪ ਬਹੁਤ ਵੱਧ ਚੁੱਕਾ ਹੈ, ਇਸ ਤਰ੍ਹਾਂ ਦੇ ਧਾਰਮਿਕ ਕਾਰਜ ਲੋਕਾਂ ਨੂੰ ਆਪਣੇ ਧਰਮ ਨਾਲ ਜੋੜਨ ਦਾ ਵਸੀਲਾ ਬਣਦੇ ਹਨ | ਰਾਮ-ਲੀਲ੍ਹਾ ਸਿਰਫ਼ ਮਨੋਰੰਜਨ ਨਹੀਂ, ਸਗੋਂ ਬੱਚਿਆਂ ਅਤੇ ਯੁਵਕਾਂ ਲਈ ਧਾਰਮਿਕ ਸਿੱਖਿਆ ਦਾ ਮਹੱਤਵਪੂਰਣ ਸਰੋਤ ਹੈ | ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਨਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਮ-ਲੀਲ੍ਹਾ ਵਰਗੇ ਪ੍ਰੋਗਰਾਮ ਲੋਕਾਂ ਵਿਚ ਸਾਂਝੀ ਧਾਰਮਿਕ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਸਾਡੇ ਸਾਂਝੇ ਵਿਰਸੇ ਦੀ ਸੁਰੱਖਿਆ ਅਤੇ ਪ੍ਰਚਾਰ ਵਿਚ ਅਹਿਮ ਯੋਗਦਾਨ ਪਾਉਂਦੇ ਹਨ ਤੇ ਲੋਕਾਂ ਦੀ ਭਾਗੀਦਾਰੀ ਨਾਲ ਇਹ ਹੋਰ ਵੀ ਸ਼ਾਨਦਾਰ ਬਣਦੇ ਹਨ | ਇਸ ਰਾਮ-ਲੀਲ੍ਹਾ ਦੌਰਾਨ ਰਾਮ-ਸੀਤਾ ਵਿਵਾਹ ਸਮੇਤ ਕਈ ਹੋਰ ਦਰਸ਼ਨਾਂ ਦਾ ਸੁੰਦਰ ਮੰਚਨ ਕੀਤਾ ਗਿਆ | ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਤੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕੌਂਸਲਰ ਰਾਜੂ ਸਤਿਆਲ, ਪ੍ਰਬੰਧਕ ਰਜੀਵ ਗੁਪਤਾ ਸੀ.ਏ, ਅਭੇ ਵਰਮਾ ਐਡਵੋਕੇਟ, ਸ਼ਕਤੀ ਤਿ੍ਪਾਠੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. ਐੱਮ. ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਪੁਲਿਸ ਵਲੋਂ 4 ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ <br/>
Ad Position 24