ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਲਦਾਖ ਦੇ ਐਕਟੀਵਿਸਟ ਸੋਨਮ ਵਾਂਗਚੁਕ ਦੀ ਗਿ੍ਫ਼ਤਾਰੀ ਦੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਵਾਂਗਚੁਕ ਲੇਹ-ਲਦਾਖ ਨੂੰ ਰਾਜ ਦਾ ਦਰਜਾ ਦੇਣ, ਸਥਾਨਕਾਂ ਨੂੰ ਨੌਕਰੀਆਂ ਵਿਚ ਤਰਜੀਹ ਅਤੇ ਛੇਵੀਂ ਅਨੁਸੂਚੀ ਤਹਿਤ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ | ਰਾਣਾ ਨੇ ਕਿਹਾ ਕਿ ਪੰਜਾਬ ਵਿਚ ਵੀ ਮੰਗ ਉੱਠ ਰਹੀ ਹੈ ਕਿ ਸਰਕਾਰੀ ਨੌਕਰੀਆਂ, ਜ਼ਮੀਨ ਤੇ ਪਾਣੀ ਸਿਰਫ਼ ਪੰਜਾਬੀਆਂ ਲਈ ਹੀ ਸੁਰੱਖਿਅਤ ਹੋਣ ਤੇ ਵੋਟ ਦਾ ਅਧਿਕਾਰ ਸਿਰਫ਼ ਮੂਲ ਨਿਵਾਸੀਆਂ ਤੱਕ ਸੀਮਿਤ ਰਹੇ | ਉਨ੍ਹਾਂ ਦੱਸਿਆ ਕਿ ਕਈ ਰਾਜਾਂ ਵਿਚ ਪਹਿਲਾਂ ਹੀ ਅਜਿਹੇ ਕਾਨੂੰਨ ਲਾਗੂ ਹਨ, ਇਸ ਲਈ ਪੰਜਾਬ ਦੀ ਮੰਗ ਵੀ ਜਾਇਜ਼ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਇ ਸਰਕਾਰ ਨੂੰ ਜਨ-ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਠੋਸ ਕਾਨੂੰਨ ਬਣਾਉਣੇ ਚਾਹੀਦੇ ਹਨ |