16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸ੍ਰੀ ਅਨੰਦਪੁਰ ਸਾਹਿਬ ਫਾਊਾਡੇਸ਼ਨ ਤੇ ਸਤਿਗੁਰੂ ਓਟ ਆਸਰਾ ਐਸੋਸੀਏਸ਼ਨ ਵਲੋਂ ਗੁਰਮਤਿ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 27-09-2025
ਸ਼੍ਰੀ ਅਨੰਦਪੁਰ ਸਾਹਿਬ 26 ਸਤੰਬਰ (ਜੇ ਐਸ ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਫਾਊਾਡੇਸ਼ਨ ਅਤੇ ਸਤਿਗੁਰੂ ਓਟ ਆਸਰਾ ਐਸੋਸੀਏਸ਼ਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ 27 ਸਤੰਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਫਾਊਾਡੇਸ਼ਨ ਦੇ ਆਗੂ ਮਨਿੰਦਰਪਾਲ ਸਿੰਘ ਮਨੀ ਅਤੇ ਮਨਿੰਦਰਪਾਲ ਸਿੰਘ ਚੱਠਾ ਨੇ ਦੱਸਿਆ ਕਿ ਸਮਾਗਮ ਵਿਚ ਪੰਥ ਪ੍ਰਸਿੱਧ ਕੀਰਤਨੀਏ ਪਿ੍ੰਸੀਪਲ ਸੁਖਵੰਤ ਸਿੰਘ ਲੁਧਿਆਣਾ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲੇ, ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਦਿ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਸਮਾਗਮ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਅਕਾਸ਼ਦੀਪ ਚੱਠਾ, ਗੁਰਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਦਲਬੀਰ ਸਿੰਘ ਧੂੜੀਆ, ਜਪਜੋਤ ਸਿੰਘ, ਇੰਦਰਪ੍ਰੀਤ ਸਿੰਘ, ਕਰਨਜੋਤ ਸਿੰਘ, ਗਗਨਦੀਪ ਸਿੰਘ ਮਿੰਕੂ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ 2 ਨੂੰ ਅਗਲੀ ਖ਼ਬਰ ਸੋਨਮ ਵਾਂਗਚੁਕ ਦੀ ਗਿ੍ਫ਼ਤਾਰੀ ਗ਼ਲਤ- ਗੌਰਵ ਰਾਣਾ
Ad Position 24