ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਹੇਠ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਮੋਹਿਤ ਬਾਂਸਲ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਕੋਟਲਾ ਨਿਹੰਗ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੀ.ਜੀ.ਐਮ-ਕਮ-ਸਕੱਤਰ ਸ੍ਰੀਮਤੀ ਅਮਨਦੀਪ ਕੌਰ ਨੇ ਕੈਦੀਆਂ ਨੂੰ ਨਸ਼ਿਆਂ ਦੇ ਸਰੀਰਕ, ਪਰਿਵਾਰਕ ਅਤੇ ਸਮਾਜਕ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਕ੍ਰਾਂਤੀ ਕਲਾ ਮੰਚ ਰੋਪੜ ਵੱਲੋਂ ਅਵਿੰਦਰ ਰਾਜੂ ਦੀ ਅਗਵਾਈ ਹੇਠ ਨਾਟਕ ਜਾਗੋ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ, ਚੀਫ ਲੀਗਲ ਏਡ ਡਿਫੈਂਸ ਕੌਂਸਲ ਰਾਜਵੀਰ ਸਿੰਘ ਰਾਏ, ਸਟੇਟ ਅਵਾਰਡੀ ਗੁਰਬਚਨ ਸਿੰਘ ਸੋਢੀ, ਸੁਰਮੁੱਖ ਸਿੰਘ, ਅਜਾਇਬ ਸਿੰਘ, ਭਗਵੰਤ ਕੌਰ ਤੇ ਹੋਰ ਸਟਾਫ਼ ਹਾਜ਼ਰ ਸਨ | ਸਟੇਜ ਭੂਮਿਕਾ ਸੁਰਜਨ ਸਿੰਘ ਨੇ ਨਿਭਾਈ |