17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਵੱਛਤਾ ਹੀ ਸੇਵਾ ਮੁਹਿੰਮ ਹੇਠ ਗਾਂਧੀ ਮੈਮੋਰੀਅਲ ਸਕੂਲ 'ਚ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 27-09-2025
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਸਵੱਛ ਭਾਰਤ ਮਿਸ਼ਨ ਮੁਹਿੰਮ ਤਹਿਤ ਭਾਰਤ ਸਰਕਾਰ ਵਲੋਂ ਚਲਾਏ ਗਏ ਸਵੱਛਤਾ ਹੀ ਸੇਵਾ (ਸਵੱਛ ਉਤਸਵ) ਪ੍ਰੋਗਰਾਮ ਅਧੀਨ ਅੱਜ ਰੂਪਨਗਰ ਦੇ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ | ਕਾਰਜ ਸਾਧਕ ਅਧਿਕਾਰੀ ਅਸ਼ੋਕ ਕੁਮਾਰ ਦੀ ਰਹਿਨੁਮਾਈ ਹੇਠ ਕਮਿਊਨਿਟੀ ਫੇਸਿਲੇਟਰ ਪ੍ਰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨ ਅਤੇ ਸਮਾਜ ਨੂੰ ਪਲਾਸਟਿਕ-ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ | ਲਗਪਗ 400 ਵਿਦਿਆਰਥੀਆਂ ਨੇ ਇਸ ਸੈਮੀਨਾਰ ਵਿਚ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਬੰਸਲ, ਮੁੱਖ ਅਧਿਆਪਕ ਬੋਧਰਾਜ ਅਤੇ ਹੋਰ ਅਧਿਆਪਕਾਂ ਨੇ ਵੀ ਵਧ-ਚੜ੍ਹ ਕੇ ਭਾਗ ਲਿਆ | ਇਸ ਮੌਕੇ ਦਫ਼ਤਰੀ ਸਟਾਫ਼ ਲਖਵੀਰ ਸਿੰਘ, ਜਸਵਿੰਦਰ ਸਿੰਘ, ਲੋਕ ਬੰਧੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਬਲਾਕ ਕੋਆਰਡੀਨੇਟਰਾਂ ਦਾ ਸਨਮਾਨ <br/> ਅਗਲੀ ਖ਼ਬਰ ਗੁਰੂ ਹਰਿਗੋਬਿੰਦ ਨਗਰ ਸੁਧਾਰ ਕਮੇਟੀ ਦੀ ਮੀਟਿੰਗ ਹੋਈ <br/>
Ad Position 24