17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਰਾਮ-ਲੀਲ੍ਹਾ ਦੌਰਾਨ ਰਾਮ-ਸੀਤਾ ਵਿਆਹ ਰਚਾਇਆ

Ad Position 21
No active advertisement
ਅਜੀਤ ਡੈਸਕ 27-09-2025
ਨੂਰਪੁਰ ਬੇਦੀ, 26 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਸ਼ਿਵ ਮੰਦਰ ਵਿਖੇ ਚੱਲ ਰਹੀ ਰਾਮ-ਲੀਲ੍ਹਾ ਦੀ ਚੌਥੀ ਨਾਈਟ ਦਾ ਉਦਘਾਟਨ ਸਮਾਜਸੇਵੀ ਸੰਦੀਪ ਦੀਵਾਨ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਵੀ ਮਰਯਾਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸੱਚੇ ਵਚਨਾਂ ਦੇ ਧਾਰਨੀ ਬਣਨਾ ਚਾਹੀਦਾ ਹੈ ਤਾਂ ਜੋ ਸਾਡੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਅਤੇ ਜੀਵਨ ਸਾਰਥਿਕ ਬਣ ਸਕੇ | ਉਨ੍ਹਾਂ ਰਾਮ-ਲੀਲ੍ਹਾ ਕਮੇਟੀ ਨੂੰ ਉਚਿੱਤ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ | ਉਪਰੰਤ ਰਾਮ-ਲੀਲ੍ਹਾ ਦੌਰਾਨ ਭਗਵਾਨ ਸ਼੍ਰੀ ਰਾਮ ਅਤੇ ਮਾਤਾ ਸੀਤਾ ਦੇ ਵਿਆਹ ਦੇ ਦਿ੍ਸ਼ਾਂ ਦਾ ਸਫਲਤਾਪੂਰਵਕ ਮੰਚਨ ਕੀਤਾ ਗਿਆ | ਇਸ ਮੌਕੇ ਸੀਤਾ ਵਿਆਹ ਦੌਰਾਨ ਸੰਗਤ 'ਚ ਲੱਡੂਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ | ਇਸ ਮੌਕੇ ਡਾਇਰੈਕਟਰ ਵਿਜੇ ਸ਼ਰਮਾ, ਸੰਜੀਵ ਭੰਡਾਰੀ, ਨਰਿੰਦਰ ਬੱਗਾ, ਦਿਨੇਸ਼ ਜੌਲੀ, ਮੁਕੇਸ਼ ਭੰਡਾਰੀ, ਹੈਪੀ ਤੇ ਬਲਦੇਵ ਕਿ੍ਸ਼ਨ ਸਹਿਤ ਭਾਰੀ ਸੰਖਿਆ 'ਚ ਸੰਗਤਾਂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਅੰਤਰ ਕਾਲਜ ਭਾਰ ਤੋਲਣ ਮੁਕਾਬਲਿਆਂ 'ਚ ਖ਼ਾਲਸਾ ਕਾਲਜ ਬਣਿਆ ਜੇਤੂ <br/> ਅਗਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਬਲਾਕ ਕੋਆਰਡੀਨੇਟਰਾਂ ਦਾ ਸਨਮਾਨ <br/>
Ad Position 24