17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸੰਬੰਧੀ ਸਰਵੇ

Ad Position 21
No active advertisement
ਅਜੀਤ ਡੈਸਕ 27-09-2025
ਮੋਰਿੰਡਾ, 26 ਸਤੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਵਿਚ ਸੈਕਟਰ ਕਾਈਨੌਰ ਅਧੀਨ ਡੇਂਗੂ ਸਬੰਧੀ ਸਰਵੇ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਇਸ ਸਰਵੇ ਵਿਚ ਆਸ਼ਾ ਵਰਕਰਾਂ, ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਘਰਾਂ ਵਿਚ ਪਾਣੀ ਵਾਲੇ ਬਰਤਨਾਂ, ਕੂਲਰਾਂ, ਗਮਲਿਆਂ ਅਤੇ ਛੱਤਾਂ ਤੇ ਪਏ ਖਾਲੀ ਡੱਬਿਆਂ ਦੀ ਚੈਕਿੰਗ ਕੀਤੀ ਗਈ | ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਕਿਸੇ ਵੀ ਥਾਂ ਪਾਣੀ ਨਾ ਖੜਨ ਦਿੱਤਾ ਜਾਵੇ ਤੇ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖੀ ਜਾਵੇ | ਇਸ ਮੌਕੇ ਸਿਹਤ ਕਰਮਚਾਰੀ ਗੁਰਦੀਪ ਸਿੰਘ ਤੇ ਹੋਰ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਸਰ ਜਾਂਚ ਤੇ ਅੱਖਾਂ ਦਾ ਸਿਹਤ ਕੈਂਪ 8 ਨੂੰ <br/> ਅਗਲੀ ਖ਼ਬਰ ਭੂਰੀਵਾਲੇ ਕਾਲਜ ਦੀਆਂ ਵਿਦਿਆਰਥਣਾਂ ਨੇ ਵੇਟ ਲਿਫਟਿੰਗ ਮੁਕਾਬਲੇ 'ਚ ਮਾਰੀਆਂ ਮੱਲਾਂ <br/>
Ad Position 24