17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਆਰ. ਐੱਮ. ਪੀ. ਆਈ. ਵਲੋਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 27-09-2025
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਆਰ. ਐੱਮ. ਪੀ. ਆਈ. ਜ਼ਿਲ੍ਹਾ ਕਮੇਟੀ ਰੂਪਨਗਰ ਵਲੋਂ ਹੜ੍ਹ ਪੀੜਤ ਕਿਸਾਨਾਂ ਤੇ ਹੋਰ ਪ੍ਰਭਾਵਿਤ ਲੋਕਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੌਂਪਿਆ ਗਿਆ | ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਘਨੌਲਾ ਦੀ ਅਗਵਾਈ ਹੇਠ ਦਿੱਤੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਘੱਟੋ-ਘੱਟ 40 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦੇਵੇ | ਮੰਗਾਂ ਵਿਚ ਹੜ੍ਹਾਂ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ, ਨਸ਼ਟ ਹੋਈਆਂ ਫ਼ਸਲਾਂ ਦਾ ਘੱਟੋ ਘੱਟ 1 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ, ਕਰਜ਼ਾ ਮਾਫ਼ੀ, ਢਹਿ ਗਏ ਮਕਾਨਾਂ ਲਈ 10 ਲੱਖ ਰੁਪਏ, ਪਸ਼ੂਆਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਅਤੇ ਅਗਲੀ ਫ਼ਸਲ ਦੀ ਬਜਾਈ ਲਈ ਖਰਚਾ ਦੇਣ ਦੀ ਮੰਗ ਸ਼ਾਮਲ ਸੀ | ਇਸ ਤੋਂ ਇਲਾਵਾ ਦਰਿਆਵਾਂ ਅਤੇ ਨਦੀਆਂ ਨੂੰ ਚੈਨਲਾਈਜ਼ ਕਰਨ ਅਤੇ ਹੜ੍ਹਾਂ ਦੇ ਕਾਰਨਾਂ ਦੀ ਜਾਂਚ ਕਰਕੇ ਜ਼ਿੰਮੇਵਾਰਾਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਗਈ | ਇਸ ਮੌਕੇ ਦਰਸ਼ਨ ਸਿੰਘ ਬੜਵਾ, ਗੁਰਨੈਬ ਸਿੰਘ ਜੇਤੇਵਾਲ, ਕਿਰਪਾਲ ਸਿੰਘ ਭੱਟੋ, ਸ਼ਮਸ਼ੇਰ ਸਿੰਘ ਹਵੇਲੀ, ਅਮਰੀਕ ਸਿੰਘ, ਮਹਿੰਦਰ ਸਿੰਘ ਨੋਧੇ ਮਾਜਰਾ, ਕਰਮ ਚੰਦ ਘਾਰੂ, ਸੁੰਦਰ ਸਿੰਘ, ਮਦਨ ਸਿੰਘ, ਤਰਲੋਚਨ ਸਿੰਘ, ਨਰਿੰਦਰ ਸਿੰਘ, ਸੁਖਬੀਰ ਸਿੰਘ, ਸੰਤੋਖ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਵਲੋਂ ਪੋਸ਼ਣ ਸੁਰੱਖਿਆ 'ਤੇ ਜ਼ੋਰ <br/> ਅਗਲੀ ਖ਼ਬਰ ਡੀ. ਸੀ. ਵਲੋਂ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਰਵਾਨਾ <br/>
Ad Position 24