17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿੱਖਿਆ ਸੁਧਾਰਾਂ 'ਚ ਨਵੇਂ ਆਯਾਮ ਸਥਾਪਿਤ ਕਰਨ ਤੇ ਹੜ੍ਹਾਂ ਦੌਰਾਨ ਕੀਤੀ ਸੇਵਾ ਲਈ ਹਰਜੋਤ ਬੈਂਸ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 27-09-2025
ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ ਐਸ ਨਿੱਕੂਵਾਲ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਣਥੱਕ ਯਤਨਾਂ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿਚ ਜ਼ਿਕਰਯੋਗ ਸੁਧਾਰ ਹੋਇਆ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਾਇਮਰੀ ਸਮਸ਼ੇਰ ਸਿੰਘ ਅਤੇ ਬਲਾਕ ਸਿੱਖਿਆ ਅਧਿਕਾਰੀ ਮਨਜੀਤ ਸਿੰਘ ਮਾਵੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਕੈਬਨਿਟ ਮੰਤਰੀ ਬੈਂਸ ਵਲੋਂ ਇੱਕ ਵਿਆਪਕ ਮੁਹਿੰਮ ਚਲਾ ਕੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਦਾ ਮੋਰਚਾ ਖ਼ੁਦ ਸੰਭਾਲਿਆ ਹੈ | ਉਨ੍ਹਾਂ ਵਲੋਂ ਨੀਮ ਪਹਾੜੀ ਇਲਾਕੇ ਵਿਚ ਪਹਾੜਾਂ ਤੋ ਆਉਣ ਵਾਲੇ ਬਰਸਾਤ ਦੇ ਪਾਣੀ ਨਾਲ ਹੋਣ ਵਾਲੇ ਨੁਕਸਾਨ ਤੋ ਬਚਾਅ ਲਈ ਇਲਾਕੇ ਦੇ ਨੌਜਵਾਨਾਂ ਨਾਲ ਖ਼ੁਦ ਕਮਾਂਡ ਸੰਭਾਲੀ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਤੱਕ ਰਾਹਤ ਪਹੁੰਚਾਈ | ਉਨ੍ਹਾਂ ਕਿਹਾ ਕਿ ਬੈਂਸ ਵਲੋਂ ਅਪ੍ਰੇਸ਼ਨ ਰਾਹਤ ਚਲਾ ਕੇ ਤੇਜ਼ੀ ਨਾਲ ਲੋਕਾਂ ਦੀ ਜ਼ਿੰਦਗੀ ਦੀ ਗੱਡੀ ਨੂੰ ਮੁੜ ਪਟੜੀ ਤੇ ਲਿਆਂਦਾ | ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਜਿੱਥੇ ਕੈਬਨਿਟ ਮੰਤਰੀ ਬੈਂਸ ਵਲੋ ਆਪਣੇ ਵਿਧਾਨ ਸਭਾ ਹਲਕੇ ਵਿਚ ਆਪਣੀ ਬਿਹਤਰੀਨ ਕਾਰਗੁਜ਼ਾਰੀ ਦਿਖਾਈ ਉੱਥੇ ਪੰਜਾਬ ਦੇ ਸਿੱਖਿਆ ਮੰਤਰੀ ਨੇ ਸੂਬੇ ਦੇ ਹਜ਼ਾਰਾ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ | ਸਿੱਖਿਆ ਮੰਤਰੀ ਬੈਂਸ ਵਲੋਂ ਸਕੂਲਾਂ ਦੀ ਨੁਹਾਰ ਬਦਲਣ, ਬੱਚਿਆਂ ਲਈ ਵਧੀਆ ਸਿੱਖਿਆ ਵਾਲਾ ਮਾਹੌਲ ਤਿਆਰ ਕਰਨ ਅਤੇ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਲਗਾਤਾਰ ਯਤਨ ਕੀਤੇ ਹਨ |ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨਾਲ ਜੁੜ ਕੇ ਕੀਤੇ ਕੰਮਾਂ ਨੂੰ ਵੀ ਵੱਡੀ ਪ੍ਰਸ਼ੰਸਾ ਮਿਲੀ ਹੈ | ਇਸ ਮੌਕੇ ਮਨਿੰਦਰ ਸਿੰਘ ਰਾਣਾ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਪਰਮਾਰ, ਕਪਿਲ ਦੱਤ ਸ਼ਰਮਾ, ਮੀਮਲ, ਰਜਿੰਦਰ ਕੌਰ, ਜਸਵੀਰ ਸਿੰਘ, ਕਮਲਪ੍ਰੀਤ ਕੌਰ, ਸੰਨਜੀਤ ਕੌਰ, ਕਮਲਜੀਤ ਕੌਰ, ਨੀਲਮ ਰਾਣੀ, ਰਜੇਸ ਕੁਮਾਰ, ਜੋਗਾ ਸਿੰਘ, ਗੁਰਦੀਪ ਸਿੰਘ, ਬਲਵੀਰ ਵੜੈਚ, ਗੋਪਾਲ ਕਿ੍ਸ਼ਨ, ਇੰਦਰਜੀਤ ਸਿੰਘ, ਮਲਕੀਤ ਸਿੰਘ ਭੱਠਲ, ਹਰਮੀਤ ਸਿੰਘ, ਸੁਰਿੰਦਰ ਕਾਲੀਆ, ਮਦਨ ਲਾਲ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਬੇਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਅਗਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਵਲੋਂ ਪੋਸ਼ਣ ਸੁਰੱਖਿਆ 'ਤੇ ਜ਼ੋਰ <br/>
Ad Position 24