25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਸਪਾ 9 ਨੂੰ ਫਿਲੌਰ ਵਿਖੇ ਕਰੇਗੀ ਸੂਬਾ ਪੱਧਰੀ ਮਹਾਂਰੈਲੀ-ਜਗਜੀਤ ਸਿੰਘ ਛੜਬੜ <br/>

Ad Position 21
No active advertisement
ਅਜੀਤ ਡੈਸਕ 28-09-2025
ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਬਸਪਾ ਦੇ ਸੰਸਥਾਪਕ ਸ੍ਰੀ ਕਾਂਸੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ 9 ਅਕਤੂਬਰ ਨੂੰ ਫਿਲੌਰ ਵਿਖੇ 'ਤਖ਼ਤ ਬਦਲ ਦਿਓ-ਤਾਜ ਬਦਲ ਦਿਓ' ਦੇ ਬੈਨਰ ਹੇਠ ਮਹਾਂਰੈਲੀ ਹੋਵੇਗੀ | ਇਸ ਸੰਬੰਧੀ ਲਾਲੜੂ ਵਿਖੇ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਰੈਲੀ ਦੇ ਮੁੱਖ ਮਹਿਮਾਨ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਹੋਣਗੇ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਰੈਲੀ 'ਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ, ਵਪਾਰੀ ਤੇ ਮਜ਼ਦੂਰ ਹਮੇਸ਼ਾ ਸਰਕਾਰੀ ਤੰਤਰ ਦਾ ਸ਼ਿਕਾਰ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਆਮ ਆਦਮੀ ਵੀ ਸਮਝ ਚੁੱਕਾ ਹੈ ਕਿ ਕੇਂਦਰ ਅਤੇ ਪੰਜਾਬ 'ਚ ਸੱਤਾ ਹੰਢਾ ਚੁੱਕੀਆਂ ਪਾਰਟੀਆਂ ਕਾਂਗਰਸ, ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਵਿਚ ਕੋਈ ਅੰਤਰ ਨਹੀਂ ਹੈ ਅਤੇ ਇਹ ਇਕੋ ਸਿੱਕੇ ਦੇ ਦੋ ਪਹਿਲੂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਬਸਪਾ ਦੀ 'ਪੰਜਾਬ ਸੰਭਾਲੋ ਮੁਹਿੰਮ' ਦਾ ਹਿੱਸਾ ਬਣਨ ਦੀ ਲੋੜ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 9 ਅਕਤੂਬਰ ਨੂੰ ਫਿਲੌਰ ਵਿਖੇ ਹੋਣ ਜਾ ਰਹੀ ਰੈਲੀ 'ਚ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਵੱਡੀ ਗਿਣਤੀ ਸ਼ਮੂਲੀਅਤ ਕਰਨ | ਉਨ੍ਹਾਂ ਰੈਲੀ ਸੰਬੰਧੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ | ਇਸ ਮੌਕੇ ਮਾਸਟਰ ਸੁਰਿੰਦਰ ਸਿੰਘ, ਚਰਨਜੀਤ ਸਿੰਘ ਦੇਵੀਨਗਰ, ਮਾਸਟਰ ਜਗਦੀਸ਼ ਸਿੰਘ ਲਾਲੜੂ, ਹਰਪ੍ਰੀਤ ਸਿੰਘ ਸੁੰਡਰਾਂ, ਰਾਜ ਕੁਮਾਰ ਝਾਰਮੜੀ, ਕੁਲਵੀਰ ਸਿੰਘ ਮੀਰਪੁਰਾ, ਹਨੀ ਸਿੰਘ ਲਾਲੜੂ, ਸੁੱਖ ਦਾਸ ਝਾਰਮੜੀ, ਰਣਵੀਰ ਸਿੰਘ ਸੁੰਡਰਾਂ, ਤਾਰਾ ਸਿੰਘ ਜਾਸਤਨਾਂ, ਗੁਰਮੀਤ ਸਿੰਘ ਮੁਕੰਦਪੁਰ ਤੇ ਸੰਦੀਪ ਝਾਰਮੜੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਣਾ ਗਿੱਲ ਨੇ ਝੰਜੇੜੀ ਦੀ ਖਸਤਾ ਹਾਲਤ ਫਿਰਨੀ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ <br/> ਅਗਲੀ ਖ਼ਬਰ ਕ੍ਰਾਈਮ ਬ੍ਰਾਂਚ ਦਾ ਨਾਂਅ ਲੈ ਕੇ ਪਿੰਡ ਭਾਂਖਰਪੁਰ ਦੇ ਵਸਨੀਕ ਨਾਲ ਮਾਰੀ ਵੱਡੀ ਠੱਗੀ <br/>
Ad Position 24