ਮੋਰਿੰਡਾ, 27 ਸਤੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਵਰਲਡ ਸਿੱਖ ਮਿਸ਼ਨ ਵਲੋਂ ਪ੍ਰਧਾਨ ਨਰਿੰਦਰ ਸਿੰਘ ਹਰਨੌਲੀ ਦੀ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਸੰਬੰਧੀ ਭਾਈ ਦੀਪ ਸਿੰਘ ਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ 2001 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਕਰਨ ਦੇ ਦਿਹਾੜੇ ਨੂੰ ਪਸ਼ਚਾਤਾਪ ਦਿਵਸ ਵਜੋਂ ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਮੋਹਨ ਸਿੰਘ ਤੇ ਭਾਈ ਸੰਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਤੀਰਥ ਸਿੰਘ ਭਟੋਆ ਜਨਰਲ ਸਕੱਤਰ, ਵਿੱਤ ਸਕੱਤਰ ਭਾਈ ਕੁਲਵੰਤ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਰਵਿੰਦਰ ਸਿੰਘ ਰਵੀ, ਬਲਕਾਰ ਸਿੰਘ, ਪਿ੍ਥੀ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ ਗੋਗੀ ਤੇ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ |