26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰੀ ਕਾਲਜ ਰੂਪਨਗਰ 'ਚ ਕਰਵਾਇਆ ਵਿਕਸਿਤ ਭਾਰਤ ਯੁਵਾ ਕਨੈੱਕਟ ਪ੍ਰੋਗਰਾਮ <br/>

Ad Position 21
No active advertisement
ਅਜੀਤ ਡੈਸਕ 28-09-2025
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ 'ਚ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਵਲੋਂ ਵਿਕਸਿਤ ਭਾਰਤ ਯੁਵਾ ਕਨੈੱਕਟ ਪ੍ਰੋਗਰਾਮ ਕਰਵਾਇਆ | ਇਸ ਦਾ ਉਦੇਸ਼ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਨਾ ਤੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀਮਤੀ ਸੁਨੀਤਾ (ਯੁਵਾ ਅਧਿਕਾਰੀ, ਐਨ. ਐਨ. ਐਸ. ਚੰਡੀਗੜ੍ਹ) ਨੇ ਹਾਜ਼ਰੀ ਭਰੀ | ਯੂਥ ਆਈਕਨ ਓਮਕਾਰ ਮੋਹਨ ਨੇ 'ਵਿਕਸਿਤ ਭਾਰਤ 2047' ਦੇ ਟੀਚਿਆਂ ਬਾਰੇ ਜਾਣਕਾਰੀ ਦਿੱਤੀ ਜਦ ਕਿ ਆਸ਼ੀਸ਼ ਕੱਤਿਆਲ ਨੇ ਆਪਣੇ ਅਨੁਭਵ ਸਾਂਝੇ ਕਰਕੇ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਜਗਜੀਤ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਨੇ ਕੀਤਾ | ਇਸ ਨੂੰ ਸਫਲ ਬਣਾਉਣ ਵਿਚ ਕਾਲਜ ਦੇ ਵੱਖ-ਵੱਖ ਪ੍ਰੋਫੈਸਰਾਂ ਅਤੇ ਐਨ. ਐਸ. ਐਸ. ਯੂਨਿਟ ਦੇ ਅਧਿਕਾਰੀਆਂ ਨੇ ਯੋਗਦਾਨ ਪਾਇਆ |

Ad Position 22
No active advertisement
ਪਿਛਲੀ ਖ਼ਬਰ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ ਵਲੋਂ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਸਮੇਤ ਸੁੱਕੇ ਰਾਸ਼ਨ ਦੀ 9ਵ... ਅਗਲੀ ਖ਼ਬਰ ਭੰਗੜਾ ਕੋਚ ਨੂੰ ਸਦਮਾ, ਮਾਤਾ ਸਵਰਗਵਾਸ <br/>
Ad Position 24