26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

3 ਦਿਨਾ ਦਰਬਾਰ ਖ਼ਾਲਸਾ (ਦੁਸਹਿਰਾ) ਦੀਆਂ ਤਿਆਰੀਆਂ ਸ਼ੁਰੂ, ਸਮਾਗਮ 30 ਤੋਂ <br/>

Ad Position 21
No active advertisement
ਅਜੀਤ ਡੈਸਕ 28-09-2025
ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾਂਦੇ ਦਰਬਾਰ ਖ਼ਾਲਸਾ (ਦੁਸਹਿਰੇ) ਸੰਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸਮਾਗਮ ਸ਼ੁਰੂ ਹੋ ਜਾਣਗੇ | 1 ਅਕਤੂਬਰ ਨੂੰ ਦੁਪਹਿਰ 1 ਵਜੇ ਬਾਬਾ ਸੰਗਤ ਸਿੰਘ ਦੀਵਾਨ ਹਾਲ 'ਚ ਦੀਵਾਨ ਆਰੰਭ ਹੋਣਗੇ, ਜਿਸ ਵਿਚ ਕਥਾ ਵਾਚਕ, ਕੀਰਤਨੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ 2 ਅਕਤੂਬਰ ਸਵੇਰੇ 11 ਵਜੇ ਤੱਕ ਨਿਰੰਤਰ ਬਾਣੀ ਨਾਲ ਜੋੜਨਗੇ | ਉਪਰੰਤ ਸਿਆਸੀ ਤੇ ਧਾਰਮਿਕ ਆਗੂ ਸੰਗਤਾਂ ਨੂੰ ਸੰਬੋਧਨ ਕਰਨਗੇ ਅਤੇ ਦੁਪਹਿਰ 1 ਵਜੇ ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਹੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅੰਮਿ੍ਤ ਸੰਚਾਰ ਹੋਵੇਗਾ | ਸਮਾਗਮ ਸੰਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਗੁ: ਸਾਹਿਬ ਵਿਖੇ ਸੁਚਾਰੂ ਪ੍ਰਬੰਧਾਂ ਲਈ ਵਾਧੂ ਅਮਲਾ ਭੇਜਿਆ ਜਾ ਰਿਹਾ ਹੈ | ਇਸ ਮੌਕੇ ਭਾਈ ਨਰਿੰਦਰ ਸਿੰਘ ਸੋਲਖੀਆਂ, ਭਾਈ ਰਵਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਕਥਾ ਵਾਚਕ ਗਿਆਨੀ ਗੁਰਬਾਜ਼ ਸਿੰਘ, ਗੁਰਨਾਮ ਸਿੰਘ, ਕਮਲਜੀਤ ਸਿੰਘ, ਕੰਵਲਜੀਤ ਸਿੰਘ, ਲਵਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਤੇ ਹੋਰ ਜ਼ਿਲਿ੍ਹਆਂ 'ਚ ਵਾਇਰਸ ਰੋਗ ਦੀ ਲਪੇਟ 'ਚ ਆਏ ਝੋਨੇ ਦੀ ਸਰਕਾਰ ਤੋਂ ਸਪੈਸ਼ਲ ਗਿਰਦਾਵਰੀ ਦੀ ਮੰਗ <br/>... ਅਗਲੀ ਖ਼ਬਰ ਪਿੰਡ ਕਲੋਤਾ ਦੇ ਨੌਜਵਾਨ ਸੰਦੀਪ ਸਿੰਘ ਕਲੋਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਬਣੇ
Ad Position 24