26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬਜਰੂੜ ਤੋਂ ਚੌਂਤਾ ਫਿਰਨੀ ਦੇ ਕੰਮ ਦੀ ਕਰਵਾਈ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 28-09-2025
ਨੂਰਪੁਰ ਬੇਦੀ, 27 ਸਤੰਬਰ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਜਿਸ ਤਹਿਤ ਵਿਧਾਇਕ ਨੇ ਪਿੰਡ ਬਜਰੂੜ ਤੋਂ ਪਿੰਡ ਚੌਂਤਾ ਨੂੰ ਜਾਣ ਵਾਲੀ ਮੁੱਖ ਫਿਰਨੀ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਵਿਧਾਇਕ ਐਡਵੋਕੇਟ ਚੱਢਾ ਨੇ ਪਿੰਡ ਦੇ ਬਜ਼ੁਰਗ ਪਾਖਰ ਸਿੰਘ ਤੋਂ ਰੀਬਨ ਕਟਵਾ ਕੇ ਇਸ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਨੂੰ ਵਿਕਾਸ ਦੇ ਰਾਹ 'ਤੇ ਲਿਆਉਂਦਾ ਜਾਵੇਗਾ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕੋਈ ਵੀ ਪਿੰਡ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ | ਅਸੀਂ ਵਿਕਾਸ ਕਾਰਜਾਂ ਨੂੰ ਰੁਕਾਵਟਾਂ ਤੋਂ ਮੁਕਤ ਰੱਖਣ ਲਈ ਜ਼ਮੀਨੀ ਸਰਵੇ ਕਰ ਰਹੇ ਹਾਂ | ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਪਹਿਲ ਮਿਲੇਗੀ ਅਤੇ ਸਰਕਾਰ ਦੇ ਸਰੋਤਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਵਰਤਿਆ ਜਾਵੇਗਾ | ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਸੜਕਾਂ, ਨਿਕਾਸੀ ਪ੍ਰਣਾਲੀਆਂ, ਪੀਣ ਵਾਲੇ ਪਾਣੀ ਦੀ ਸਪਲਾਈ, ਬਿਜਲੀ ਸੁਧਾਰ, ਸਕੂਲਾਂ ਦੀ ਮੁਰੰਮਤ ਤੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਦੇ ਵਿਕਾਸ ਲਈ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ | ਐਸ. ਡੀ. ਓ. ਸੰਜੀਵ ਕੁਮਾਰ ਤੇ ਜੇ. ਈ. ਗੁਰਦਿਆਲ ਗੋਲਡੀ ਨੇ ਦੱਸਿਆ ਕਿ ਇਸ ਫਿਰਨੀ ਦੀ ਲੰਬਾਈ ਲਗਪਗ 3.58 ਕਿੱਲੋਮੀਟਰ ਹੈ ਅਤੇ ਜਿਸ 'ਤੇ ਲਗਪਗ 75 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਦਾ ਕੰਮ ਮੈਸਰਜ਼ ਬਲਵਿੰਦਰ ਸਿੰਘ ਧਨੋਆ ਏਜੰਸੀ ਵਲੋਂ ਛੇ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫਿਰਨੀ ਦੇ ਬਣਨ ਨਾਲ ਸੈਂਕੜਿਆਂ ਪਰਿਵਾਰਾਂ ਨੂੰ ਸੁਵਿਧਾ ਮਿਲੇਗੀ ਅਤੇ ਖੇਤੀਬਾੜੀ ਨਾਲ ਸੰਬੰਧਿਤ ਆਵਾਜਾਈ ਵੀ ਆਸਾਨ ਹੋ ਜਾਵੇਗੀ | ਇਸ ਮੌਕੇ ਸਰਪੰਚ ਨਰਿੰਦਰ ਸਿੰਘ, ਜੇ. ਈ. ਜਗਜੀਤ ਸਿੰਘ, ਸਤਨਾਮ ਸਿੰਘ ਨੰਬਰਦਾਰ, ਜੇ. ਈ. ਗੁਰਦਿਆਲ ਸਿੰਘ, ਮਾਸਟਰ ਤਰਲੋਕ ਸਿੰਘ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਪਾਖਰ ਸਿੰਘ, ਦਿਲਜੀਤ ਕੌਰ ਬੰਗਾ, ਪੰਚ ਬਲਜੀਤ ਸਿੰਘ ਪੰਚ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਮਿੰਦਰ ਸਿੰਘ ਕਸ਼ਮੀਰ ਸਿੰਘ ਅÏਲਖ ਗੁਰਨੈਬ ਸਿੰਘ ਅÏਲਖ, ਕਸ਼ਮੀਰ ਸਿੰਘ, ਹਰਜਾਪ ਸਿੰਘ, ਸੰਦੀਪ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ, ਦੌਲਤ ਸਿੰਘ, ਇੰਦਰਜੀਤ ਸਿੰਘ, ਬਾਬਾ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ, ਥਾਣੇਦਾਰ ਗੁਰਮੁੱਖ ਸਿੰਘ, ਰਾਣਾ ਬਚਿੱਤਰ ਸਿੰਘ, ਸੰਜੀਵ ਪਲਾਟੀਆ, ਕਮਲ ਸਿੰਘ ਸਰਪੰਚ ਚੋਤਾ, ਸਤਨਾਮ ਸਿੰਘ ਨਾਗਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੇ ਮਾੜੇ ਪ੍ਰਭਾਵਾਂ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ <br/... ਅਗਲੀ ਖ਼ਬਰ ਰੂਪਨਗਰ ਤੇ ਹੋਰ ਜ਼ਿਲਿ੍ਹਆਂ 'ਚ ਵਾਇਰਸ ਰੋਗ ਦੀ ਲਪੇਟ 'ਚ ਆਏ ਝੋਨੇ ਦੀ ਸਰਕਾਰ ਤੋਂ ਸਪੈਸ਼ਲ ਗਿਰਦਾਵਰੀ ਦੀ ਮੰਗ <br/>...
Ad Position 24